Connect with us

Entertainment

ਮੁੰਬਈ ਹਾਈ ਕੋਰਟ ਵੱਲੋਂ ਕੋਰੋਨਾ ਦੀ ਦਵਾਈ ਦੀ ਜਾਂਚ ਨੂੰ ਲੈ ਕੇ ਸੋਨੂੰ ਸੂਦ ਦੀਆਂ ਵਧੀਆਂ ਮੁਸ਼ਕਿਲਾਂ

Published

on

sonu sood

ਕੋਰੋਨਾ ਮਹਾਂਮਾਰੀ ਦੌਰਾਨ ਸੋਨੂੰ ਸੂਦ ਨੇ ਬਹੁਤ ਲੋਕਾਂ ਦੀ ਇਸ ਮਹਾਂਮਾਰੀ ਤੋਂ ਬਚਨ ਲਈ ਸਹਾਇਤਾਂ ਕੀਤੀ ਹੈ।  ਉਨ੍ਹਾਂ ਨੇ ਸੋਸ਼ਲ ਮੀਡੀਆ ਦੇ ਮਾਧਿਅਮ ਨਾਲ ਕਈ ਲੋਕਾਂ ਨੂੰ ਕੋਰੋਨਾ ਦੀਆਂ ਦਵਾਈਆਂ ਉਪਲੱਬਧ ਕਰਵਾ ਕੇ ਉਨ੍ਹਾਂ ਦੀ ਮਦਦ ਕੀਤੀ। ਹੁਣ ਮੁੰਬਈ ਹਾਈ ਕੋਰਟ ਨੇ ਮਹਾਰਾਸ਼ਟਰ ਸਰਕਾਰ ਨੂੰ ਹੁਕਮ ਦਿੱਤਾ ਹੈ ਕਿ ਉਹ ਅਦਾਕਾਰ ਸੋਨੂੰ ਸੂਦ ਤੇ ਵਿਧਾਇਕ Zeeshan siddique ਦੀ ਸਖ਼ਤ ਜਾਂਚ ਕਰ ਕੇ ਪਤਾ ਲਗਾਉਣ ਕਿ ਕੋਰੋਨਾ ਦੀ ਦਵਾਈ ਇਨ੍ਹਾਂ ਕੋਲ ਕਿਸ ਤਰ੍ਹਾਂ ਪਹੁੰਚੀ ਹੈ। ਮੁੰਬਈ ਹਾਈ ਕੋਰਟ ਨੇ ਆਪਣੇ ਹੁਕਮ ’ਚ ਇਹ ਵੀ ਕਿਹਾ ਕਿ ਸੈਲੀਬਿ੍ਰਟੀ ਆਪਣੇ ਆਪ ਨੂੰ ਮਸੀਹਾ ਦੱਸ ਰਹੇ ਸਨ, ਜਦਕਿ ਉਨ੍ਹਾਂ ਨੇ ਇਸ ਗੱਲ ਦੀ ਵੀ ਪੁਸ਼ਟੀ ਨਹੀਂ ਕਿ ਕਿ ਕੀ ਦਵਾਈਆਂ ਨਕਲੀ ਹਨ ਜਾਂ ਉਹ ਗ਼ੈਰ ਕਾਨੂੰਨੀ ਤਰੀਕੇ ਨਾਲ ਉਨ੍ਹਾਂ ਤਕ ਪਹੁੰਚਾਈਆਂ ਜਾ ਰਹੀਆਂ ਹਨ।

ਮੁੰਬਈ ਹਾਈ ਕੋਰਟ ਨੇ ਬੁੱਧਵਾਰ ਨੂੰ ਮਹਾਰਾਸ਼ਟਰ ਸਰਕਾਰ ਨੂੰ ਸਥਾਨਕ ਕਾਂਗਰਸ ਵਿਧਾਇਕ Zeeshan siddique ਤੇ ਅਦਾਕਾਰ ਸੋਨੂੰ ਸੂਦ ਦੀ ਜਾਂਚ ਕਰਨ ਲਈ ਕਿਹਾ ਹੈ। ਹਾਈ ਕੋਰਟ ਨੇ ਹੁਕਮ ਦਿੱਤਾ ਕਿ ਕੋਰੋਨਾ ਮਹਾਮਾਰੀ ਦੌਰਾਨ ਇਨ੍ਹਾਂ ਦੋਵਾਂ ਦੁਆਰਾ ਉਪਲਬਧ ਕੀਤੀਆਂ ਗਈਆਂ ਦਵਾਈਆਂ ਦੇ ਮਾਮਲੇ ’ਚ ਪੁੱਛਗਿੱਛ ਕੀਤੀ ਜਾਵੇ। ਦਰਅਸਲ ਸੋਨੂੰ ਸੂਦ ਤੇ Zeeshan Siddique ਨੇ ਸੋਸ਼ਲ ਮੀਡੀਆ ’ਤੇ ਆਉਣ ਵਾਲੀਆਂ ਅਪੀਲਾਂ ਦੇ ਮਾਧਿਅਮ ਨਾਲ ਲੋਕਾਂ ਨੂੰ ਕੋਰੋਨਾ ਦੀਆਂ ਦਵਾਈਆਂ ਉਪਲਬੱਧ ਕਰਵਾਉਣ ਦੀ ਕੋਸ਼ਿਸ਼ ਕੀਤੀ ਹੈ। ਮੁੰਬਈ ਹਾਈ ਕੋਰਟ ਨੇ ਆਪਣੇ ਹੁਕਮ ’ਚ ਇਹ ਵੀ ਕਿਹਾ ਕਿ ਕਲਾਕਾਰਾਂ ਦਾ ਵਿਵਹਾਰ ਮਸੀਹਾ ਦੇ ਅਨੁਸਾਰ ਸੀ। ਜਦਕਿ ਇਹ ਇਸ ਗੱਲ ਦੀ ਵੀ ਜਾਂਚ ਨਹੀਂ ਕਰ ਪਾ ਰਹੇ ਕਿ ਕੀ ਦਵਾਈਆਂ ਨਕਲੀ ਤਾਂ ਨਹੀਂ ਹੈ ਜਾਂ ਉਹ ਗ਼ੈਰ ਕਾਨੂੰਨੀ ਤਰੀਕੇ ਨਾਲ ਤਾਂ ਨਹੀਂ ਆ ਰਹੀਆਂ ਹਨ।