Connect with us

Uncategorized

ਸਿੱਧੂ ਮੂਸੇਵਾਲਾ ਦੇ ਕਤਲ ਪਿੱਛੋਂ ਮੁੰਬਈ ਪੁਲਿਸ ਨੇ ਸਲਮਾਨ ਖਾਨ ਦੀ ਵਧਾਈ ਸੁਰੱਖਿਆ

Published

on

ਪੰਜਾਬ ਦੇ ਨੌਜਵਾਨ ਗਾਇਕ ਅਤੇ ਕਾਂਗਰਸੀ ਆਗੂ ਸਿੱਧੂ ਮੂਸੇਵਾਲਾ ਦੇ ਕਤਲ ਦੇ ਮਾਮਲੇ ਵਿੱਚ ਪੁਲਿਸ ਨੇ ਪਹਿਲੀ ਗ੍ਰਿਫ਼ਤਾਰੀ ਕੀਤੀ ਹੈ। ਪੰਜਾਬ ਪੁਲਿਸ ਨੇ ਉਤਰਾਖੰਡ ਤੋਂ ਹਿਰਾਸਤ ‘ਚ ਲਏ ਮਨਪ੍ਰੀਤ ਸਿੰਘ ਨਾਂਅ ਦੇ ਵਿਅਕਤੀ ਨੂੰ ਗ੍ਰਿਫਤਾਰ ਕਰਕੇ ਅਦਾਲਤ ‘ਚ ਪੇਸ਼ ਕੀਤਾ, ਜਿੱਥੋਂ ਉਸ ਨੂੰ 5 ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਗਿਆ ਹੈ। ਮੂਸੇਵਾਲਾ ਕਤਲ ਕੇਸ ਵਿੱਚ ਤਿਹਾੜ ਜੇਲ੍ਹ ਵਿੱਚ ਬੰਦ ਲਾਰੈਂਸ ਬਿਸ਼ਨੋਈ ਦਾ ਨਾਂ ਸਾਹਮਣੇ ਆਉਣ ਤੋਂ ਬਾਅਦ ਬਾਲੀਵੁੱਡ ਦੇ ਸੁਪਰਸਟਾਰ ਸਲਮਾਨ ਖਾਨ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ। ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਸਰਗਨੇ ਗੋਲਡੀ ਬਰਾੜ ਨੇ ਇਸ ਕਤਲ ਦੀ ਜ਼ਿੰਮੇਵਾਰੀ ਲਈ ਸੀ। ਕਤਲ ਕੇਸ ਵਿੱਚ ਲਾਰੇਂਸ ਬਿਸ਼ਨੋਈ ਦਾ ਨਾਮ ਸਾਹਮਣੇ ਆਉਣ ਤੋਂ ਬਾਅਦ ਮੁੰਬਈ ਪੁਲਿਸ ਨੇ ਸਲਮਾਨ ਖਾਨ ਦੀ ਸੁਰੱਖਿਆ ਸਖਤ ਕਰ ਦਿੱਤੀ ਹੈ। ਦਰਅਸਲ, ਇਹ ਉਹੀ ਗੈਂਗ ਹੈ, ਜਿਸ ਨੇ ਕਈ ਸਾਲ ਪਹਿਲਾਂ ਸਲਮਾਨ ਖਾਨ ਨੂੰ ਵੀ ਜਾਨੋਂ ਮਾਰਨ ਦੀ ਧਮਕੀ ਦਿੱਤੀ ਸੀ। ਮੁੰਬਈ ਪੁਲਸ ਨਹੀਂ ਚਾਹੁੰਦੀ ਕਿ ਪੰਜਾਬ ਵਰਗੀ ਘਟਨਾ ਹੋਵੇ, ਇਸ ਲਈ ਹੈਰਾਨ ਰਹਿ ਕੇ ‘ਦਬੰਗ ਖਾਨ’ ਦੀ ਸੁਰੱਖਿਆ ਵਧਾ ਦਿੱਤੀ ਹੈ।