Connect with us

National

ਸਲਮਾਨ ਖ਼ਾਨ ਨੂੰ ਧਮਕੀ ਦੇਣ ਦੇ ਮਾਮਲੇ ‘ਚ ਲਾਰੈਂਸ ਬਿਸ਼ਨੋਈ ‘ਤੇ ਗੋਲਡੀ ਬਰਾੜ ਖ਼ਿਲਾਫ਼ ਮੁੰਬਈ ਪੁਲਿਸ ਨੇ FIR ਕੀਤੀ ਦਰਜ

Published

on

ਬਾਲੀਵੁੱਡ ਅਦਾਕਾਰ ਸਲਮਾਨ ਖਾਨ ਦੀ ਟੀਮ ਨੂੰ ਗੈਂਗਸਟਰ ਗੋਲਡੀ ਬਰਾੜ ਦੇ ਸਾਥੀ ਵੱਲੋਂ ਧਮਕੀ ਭਰੀ ਈਮੇਲ ਮਿਲੀ ਹੈ। ਸਲਮਾਨ ਖਾਨ ਨੂੰ ਸ਼ਨੀਵਾਰ ਨੂੰ ਇਹ ਈਮੇਲ ਮਿਲੀ ਹੈ, ਜਿਸ ‘ਚ ਕਿਹਾ ਗਿਆ ਹੈ ਕਿ ਗੋਲਡੀ ਬਰਾੜ ਉਨ੍ਹਾਂ ਨਾਲ ਗੱਲ ਕਰਨਾ ਚਾਹੁੰਦੇ ਹਨ। ਉੱਥੇ ਹੀ, ਇਸ ਮਾਮਲੇ ਵਿੱਚ ਸਲਮਾਨ ਖਾਨ ਦੀ ਟੀਮ ਨੇ ਸ਼ਨੀਵਾਰ ਦੇਰ ਰਾਤ ਬਾਂਦਰਾ ਪੁਲਿਸ ਸਟੇਸ਼ਨ ਵਿੱਚ ਸ਼ਿਕਾਇਤ ਦਰਜ ਕਰਵਾਈ ਹੈ।

ਇਸ ਤੋਂ ਪਹਿਲਾਂ ਜੇਲ ‘ਚ ਬੰਦ ਗੈਂਗਸਟਰ ਲਾਰੇਂਸ ਬਿਸ਼ਨੋਈ ਨੇ ਹਾਲ ਹੀ ‘ਚ ਬਾਲੀਵੁੱਡ ਅਭਿਨੇਤਾ ਸਲਮਾਨ ਖਾਨ ਨੂੰ ਇਕ ਇੰਟਰਵਿਊ ‘ਚ ਧਮਕੀ ਦਿੱਤੀ ਸੀ। ਲਾਰੈਂਸ ਬਿਸ਼ਨੋਈ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਦਾ ਮੁੱਖ ਦੋਸ਼ੀ ਹੈ। ਇਕ ਅਖਬਾਰ ਦੀ ਰਿਪੋਰਟ ਮੁਤਾਬਕ ਐਤਵਾਰ ਨੂੰ ਇਕ ਅਧਿਕਾਰੀ ਨੇ ਦੱਸਿਆ ਕਿ ਈਮੇਲ ਧਮਕੀ ਦੇ ਮਾਮਲੇ ਨੂੰ ਦੇਖਦੇ ਹੋਏ ਪੁਲਸ ਨੇ ਸਲਮਾਨ ਖਾਨ ਦੀ ਸੁਰੱਖਿਆ ਵੀ ਵਧਾ ਦਿੱਤੀ ਹੈ।