Punjab
ਪੰਜਾਬ ਵਿੱਚ ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਦਾ ਐਲਾਨ
ਪੰਜਾਬ ‘ਚ ਨਗਰ ਨਿਗਮ ਚੋਣਾਂ ਦਾ ਐਲਾਨ ਹੋ ਗਿਆ ਹੈ। ਤੁਹਾਨੂੰ ਦੱਸ ਦੇਈਏ ਕਿ ਇਹ ਚੋਣਾਂ 26 ਮਈ ਨੂੰ ਹੋਵੇਗੀ ਅਤੇ ਵੋਟਾਂ ਪਾਉਣ ਦਾ ਸਮਾਂ ਸਵੇਰੇ 8 ਵਜੇ ਤੋਂ ਸ਼ਾਮ 5 ਵਜੇ ਤੱਕ ਹੋਵੇਗਾ। ਚੋਣ ਦੇ ਨਤੀਜੇ 29 ਮਈ ਨੂੰ ਆਉਣਗੇ।
ਪੰਜਾਬ ਵਿੱਚ ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਚੋਣ ਕਮਿਸ਼ਨ ਨੇ ਪ੍ਰੈਸ ਕਾਨਫਰੰਸ ਕਰਕੇ ਚੋਣ ਤਰੀਕਾਂ ਦਾ ਐਲਾਨ ਕੀਤਾ। ਜਾਣਕਾਰੀ ਅਨੁਸਾਰ ਪੰਜਾਬ ਵਿੱਚ 9 ਨਗਰ ਨਿਗਮਾਂ ਅਤੇ 102 ਨਗਰ ਕੌਂਸਲਾਂ ਦੀਆਂ ਚੋਣਾਂ ਕਰਵਾਈਆਂ ਜਾਣੀਆਂ ਹਨ ਅਤੇ ਇਸ ਸਮੇਂ ਪੰਜਾਬ ਵਿਚ ਵੱਡੀ ਗਿਣਤੀ ਵਿੱਚ ਨਗਰ ਨਿਗਮਾਂ ਅਤੇ ਨਗਰ ਕੌਂਸਲਾਂ ਵਿੱਚ ਪ੍ਰਬੰਧਕ ਲਾਏ ਹੋਏ ਹਨ।
