Connect with us

Punjab

ਪੰਜਾਬ ’ਚ ਨਗਰ ਨਿਗਮ ਚੋਣਾਂ ਹੋਈਆਂ ਮੁਲਤਵੀ…

Published

on

ਚੰਡੀਗੜ੍ਹ, 4 ਨਵੰਬਰ, 2023: ਪੰਜਾਬ ’ਚ ਨਗਰ ਨਿਗਮ ਚੋਣਾਂ ਮੁਲਤਵੀ ਹੋ ਗਈਆਂ ਹਨ। ਸੂਬਾਈ ਚੋਣ ਕਮਿਸ਼ਨ ਨੇ ਪਟਿਆਲਾ, ਜਲੰਧਰ, ਲੁਧਿਆਣਾ ਤੇ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰਾਂ ਨੂੰ ਭੇਜੀ ਚਿੱਠੀ ਵਿਚ ਲਿਖਿਆ ਹੈ ਕਿ ਨਗਰ ਨਿਗਮ ਚੋਣਾਂ ਲਈ ਵੋਟਰ ਸੂਚੀਆਂ 21 ਨਵੰਬਰ ਤੱਕ ਪ੍ਰਕਾਸ਼ਤ ਕੀਤੀਆਂ ਜਾਣ। ਓਥੇ ਹੀ ਇਹ ਵੀ ਸੰਭਾਵਨਾ ਜਤਾਈ ਜਾ ਰਹੀ ਹੈ ਕਿ ਇਹ ਚੋਣਾਂ ਦਸੰਬਰ ਜਾਂ ਜਨਵਰੀ ਮਹੀਨੇ ਵਿਚ ਹੋ ਸਕਦੀਆਂ ਹਨ।