Punjab
ਪੰਜਾਬੀ ਯੂਨੀਵਰਸਿਟੀ ਪਟਿਆਲਾ ‘ਚ ਕਤਲ ਦੀ ਸੁਲਝੀ ਗੁੱਥੀ , 4 ਮੁਲਜਮਾਂ ਨੂੰ ਪੁਲਿਸ ਨੇ ਕੀਤਾ ਗ੍ਰਿਫਤਾਰ

ਪੰਜਾਬੀ ਯੂਨੀਵਰਸਿਟੀ ਪਟਿਆਲਾ ‘ਚ ਨਵਜੋਤ ਸਿੰਘ ਦੇ ਕਤਲ ਮਾਮਲੇ ‘ਚ ਵੱਡੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਪੁਲਸ ਨੇ ਨਵਜੋਤ ਸਿੰਘ ਦੇ ਕਾਤਲਾਂ ਨੂੰ ਗ੍ਰਿਫਤਾਰ ਕਰ ਲਿਆ ਹੈ। ਦੱਸਿਆ ਗਿਆ ਹੈ ਕਿ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਉਸ ਦਾ ਕਤਲ ਕਰ ਦਿੱਤਾ ਸੀ। ਇਸ ਦੇ ਨਾਲ ਹੀ ਪੁਲਿਸ ਨੇ ਵਾਰਦਾਤ ਵਿੱਚ ਵਰਤਿਆ ਚਾਕੂ ਵੀ ਬਰਾਮਦ ਕਰ ਲਿਆ ਹੈ।
ਦੱਸਿਆ ਗਿਆ ਹੈ ਕਿ ਬਿਜਲੀ ਦਾ ਬਿੱਲ ਨਾ ਭਰਨ ਕਾਰਨ ਯੂਨੀਵਰਸਿਟੀ ਦੇ 4 ਵਿਦਿਆਰਥੀਆਂ ਵੱਲੋਂ ਪੀ.ਜੀ. ਦੱਸ ਦੇਈਏ ਕਿ ਬੀਤੇ ਦਿਨ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿੱਚ ਦੋ ਨੌਜਵਾਨਾਂ ਵਿੱਚ ਖੂਨੀ ਲੜਾਈ ਹੋਈ ਸੀ, ਜਿਸ ਵਿੱਚ 20 ਸਾਲਾ ਨਵਜੋਤ ਸਿੰਘ ਦੀ ਚਾਕੂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਨਵਜੋਤ ਪਟਿਆਲਾ ਯੂਨੀਵਰਸਿਟੀ ਵਿੱਚ ਕੰਪਿਊਟਰ ਸਾਇੰਸ ਇੰਜਨੀਅਰਿੰਗ ਦੀ ਪੜ੍ਹਾਈ ਕਰ ਰਿਹਾ ਸੀ।