National
ਤਕਰਾਰ ਤੋਂ ਬਾਅਦ ਚਾਕੂ ਮਾਰ ਕੇ ਕੀਤਾ ਕਤਲ, ਤਿੰਨ ਦੋਸਤਾਂ ਨੇ ਵਾਰਦਾਤ ਨੂੰ ਦਿੱਤਾ ਅੰਜਾਮ

ਦਿੱਲੀ ਦੇ ਮਜਬੂਰ ਨਗਰ ਕੈਂਪ ਨੇੜੇ ਪਾਰਕ ਵਿੱਚ ਤਿੰਨ ਦੋਸਤਾਂ ਨੇ ਆਪਣੇ ਇੱਕ ਦੋਸਤ ਦੀ ਚਾਕੂ ਮਾਰ ਕੇ ਹੱਤਿਆ ਕਰ ਦਿੱਤੀ। ਜਿਸ ਤੋਂ ਬਾਅਦ ਫੋਰੈਂਸਿਕ ਟੀਮ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।ਮ੍ਰਿਤਕ ਟੀਟੂ ਪਹਿਲਾਂ ਵੀ ਕਤਲ ਅਤੇ ਡਕੈਤੀ ਦੀਆਂ ਵਾਰਦਾਤਾਂ ਵਿੱਚ ਸ਼ਾਮਲ ਦੱਸਿਆ ਜਾਂਦਾ ਹੈ। ਪੁਲੀਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।