National
ਮੁਜ਼ੱਫਰਨਗਰ ‘ਚ ਅਇਆ ਕਿਸਾਨਾਂ ਦਾ ਹੜ੍ਹ, ਕੀਤਾ ਜਾ ਰਿਹਾ ਰਾਕੇਸ਼ ਟਿਕੈਤ ਦਾ ਇੰਤਜ਼ਾਰ
ਮੁਜ਼ੱਫਰਨਗਰ : ਮੁਜ਼ੱਫਰਨਗਰ ਵਿੱਚ ਕਿਸਾਨਾਂ ਦੀ ਮਹਾਪੰਚਾਇਤ ਸ਼ੁਰੂ ਹੋ ਚੁੱਕੀ ਹੈ। ਇਹ ਮਹਾਪੰਚਾਇਤ ਜੀਆਈਸੀ ਗਰਾਊਂਡ ਵਿੱਚ ਆਯੋਜਿਤ ਕੀਤੀ ਜਾ ਰਹੀ ਹੈ, ਜਿਸ ਵਿੱਚ ਯੂਪੀ ਤੋਂ ਇਲਾਵਾ ਪੰਜਾਬ, ਹਰਿਆਣਾ, ਮਹਾਰਾਸ਼ਟਰ, ਕਰਨਾਟਕ ਵਰਗੇ 15 ਰਾਜਾਂ ਦੇ ਕਿਸਾਨ ਇਕੱਠੇ ਹੋਣ ਦਾ ਦਾਅਵਾ ਕੀਤਾ ਗਿਆ ਹੈ। ਦਿੱਲੀ ਦੀ ਸਰਹੱਦ ‘ਤੇ ਲੰਮੇ ਸਮੇਂ ਤੋਂ ਚੱਲ ਰਹੇ ਅੰਦੋਲਨ ਤੋਂ ਕਿਸਾਨ ਇਸ ਮਹਾਪੰਚਾਇਤ ਵਿੱਚ ਹਿੱਸਾ ਲੈਣ ਜਾ ਰਹੇ ਹਨ। ਸੰਯੁਕਤ ਕਿਸਾਨ ਮੋਰਚਾ ਦਾ ਦਾਅਵਾ ਹੈ ਕਿ ਇਹ ਹੁਣ ਤੱਕ ਦੀ ਸਭ ਤੋਂ ਵੱਡੀ ਮਹਾਪੰਚਾਇਤ ਹੋਵੇਗੀ।
ਸੈਂਕੜੇ ਅੋਰਤਾਂ ਵੀ ਮਹਾਪੰਚਾਇਤ ਵਿੱਚ ਆਈਆਂ ਹਨ। ਇੱਥੇ ਆਈਆਂ ਅੋਰਤਾਂ ਨੇ ਕੇਂਦਰ ਸਰਕਾਰ ਤੋਂ ਤਿੰਨੇ ਕਾਨੂੰਨ ਵਾਪਸ ਲੈਣ ਦੀ ਮੰਗ ਕੀਤੀ ਹੈ। ਇਸ ਦੇ ਨਾਲ ਹੀ, ਸੰਯੁਕਤ ਕਿਸਾਨ ਮੋਰਚਾ ਨੇ ਫੋਟੋ ਨੂੰ ਟਵੀਟ ਕੀਤਾ ਹੈ ਅਤੇ ਮਹਾਪੰਚਾਇਤ ਵਿੱਚ ਇਕੱਠੀ ਹੋਈ ਭੀੜ ਨੂੰ ‘ਤਾਕਤ’ ਦੱਸਿਆ ਹੈ। ਸੰਯੁਕਤ ਕਿਸਾਨ ਮੋਰਚਾ ਦਾ ਕਹਿਣਾ ਹੈ ਕਿ ਹੁਣ ਸਰਕਾਰ ਨੂੰ ਕਿਸਾਨਾਂ ਦੀ ਮੰਗ ਮੰਨਣੀ ਚਾਹੀਦੀ ਹੈ।