National
Nayab Singh Sainiਅੱਜ ਚੁੱਕਣਗੇ ਹਰਿਆਣਾ ਦੇ CM ਵਜੋਂ ਸਹੁੰ
HARYANA CM OATH CEREMONY : ਹਰਿਆਣਾ ਦੀ ਨਵੀਂ ਸਰਕਾਰ ਦਾ ਸਹੁੰ ਚੁੱਕ ਸਮਾਗਮ ਅੱਜ ਸਵੇਰੇ 11 ਵਜੇ ਪੰਚਕੂਲਾ ਦੇ ਦੁਸਹਿਰਾ ਗਰਾਊਂਡ ਵਿੱਚ ਹੋਵੇਗਾ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਹਾਜ਼ਰੀ ਵਿੱਚ ਨਾਇਬ ਸਿੰਘ ਸੈਣੀ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ। ਸਮਾਗਮ ਵਿੱਚ ਵੱਖ-ਵੱਖ ਰਾਜਾਂ ਦੇ ਮੁੱਖ ਮੰਤਰੀ, ਉਪ ਮੁੱਖ ਮੰਤਰੀ ਅਤੇ ਕੇਂਦਰੀ ਮੰਤਰੀ ਵੀ ਸ਼ਿਰਕਤ ਕਰਨਗੇ। ਸਹੁੰ ਚੁੱਕ ਸਮਾਗਮ ਤੋਂ ਪਹਿਲਾਂ ਸ਼ਹਿਰ ਭਰ ਵਿੱਚ ਸਵਾਗਤੀ ਪੋਸਟਰ ਲਾਏ ਗਏ ਹਨ। ਨਾਇਬ ਸਿੰਘ ਸੈਣੀ ਲਗਾਤਾਰ ਮੁੱਖ ਮੰਤਰੀ ਦੇ ਵਜੋਂ ਦੂਸਰੀ ਵਾਰ ਸਹੁੰ ਚੁੱਕਣਗੇ | ਉਨ੍ਹਾਂ ਦੇ ਨਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਮੌਜੂਦ ਰਹਿਣਗੇ |
ਪੂਰੇ ਸ਼ਹਿਰ ਵਿੱਚ ਪੋਸਟਰ ਲਾਏ ਗਏ
ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ਜਾ ਰਹੇ ਨਾਇਬ ਸਿੰਘ ਸੈਣੀ, ਵੱਖ-ਵੱਖ ਰਾਜਾਂ ਦੇ ਕੇਂਦਰੀ ਮੰਤਰੀਆਂ, ਮੁੱਖ ਮੰਤਰੀਆਂ ਅਤੇ ਉਪ ਮੁੱਖ ਮੰਤਰੀਆਂ ਦੇ ਪੋਸਟਰ ਪੂਰੇ ਸ਼ਹਿਰ ਵਿੱਚ ਲਗਾਏ ਗਏ ਹਨ।
ਪੁਲਿਸ ਫੋਰਸ ਹੋਈਆਂ ਤਾਇਨਾਤ
ਸ਼ਹਿਰ ਦੇ ਸਾਰੇ ਚੌਕਾਂ ‘ਤੇ ਭਾਜਪਾ ਦੇ ਝੰਡੇ ਲਗਾ ਦਿੱਤੇ ਗਏ ਹਨ। ਲੋਕਾਂ ਨੂੰ ਸਵੇਰੇ 10 ਵਜੇ ਤੱਕ ਦੁਸਹਿਰਾ ਗਰਾਊਂਡ ਵਿੱਚ ਪਹੁੰਚਣ ਦਾ ਸੱਦਾ ਦਿੱਤਾ ਗਿਆ ਹੈ। ਇਸ ਸਹੁੰ ਚੁੱਕ ਸਮਾਗਮ ਵਿੱਚ ਵੱਖ-ਵੱਖ ਸਮਾਜਿਕ, ਧਾਰਮਿਕ, ਖੇਡਾਂ, ਉਦਯੋਗਿਕ, ਕਿਸਾਨ, ਖਾਪ ਪੰਚਾਇਤ ਨਾਲ ਸਬੰਧਤ ਚਿਹਰੇ ਪਹੁੰਚ ਰਹੇ ਹਨ। ਸਵੇਰੇ 5 ਵਜੇ ਤੋਂ ਹੀ ਸਫਾਈ ਕਰਮਚਾਰੀ ਸੜਕਾਂ ‘ਤੇ ਇਕੱਠੇ ਹੋ ਗਏ ਸਨ। ਪੁਲਿਸ ਫੋਰਸ ਪੂਰੀ ਤਰ੍ਹਾਂ ਤਾਇਨਾਤ ਹੈ ਅਤੇ ਸਾਰਿਆਂ ‘ਤੇ ਨਜ਼ਰ ਰੱਖੀ ਜਾ ਰਹੀ ਹੈ।