National
ਤੀਜੀ ਵਾਰ PM ਵਜੋਂ ਸਹੁੰ ਚੁੱਕਣਗੇ ਨਰਿੰਦਰ ਮੋਦੀ, ਮਹਾਤਮਾ ਗਾਂਧੀ ਜੀ ਨੂੰ ਦਿੱਤੀ ਸ਼ਰਧਾਂਜਲੀ
OATH CEREMONY : ਲੋਕ ਸਭਾ ਚੋਣਾਂ ‘ਚ ਜਿੱਤ ਤੋਂ ਬਾਅਦ ਮੋਦੀ ਲਗਾਤਾਰ ਤੀਜੀ ਵਾਰ ਪ੍ਰਧਾਨ ਮੰਤਰੀ ਅਹੁਦੇ ਦੀ ਸਹੁੰ ਚੁੱਕਣਗੇ, ਸਹੁੰ ਚੁੱਕਣ ਤੋਂ ਪਹਿਲਾਂ ਨਰਿੰਦਰ ਮੋਦੀ ਨੇ ਮਹਾਤਮਾ ਗਾਂਧੀ ਜੀ ਅਤੇ ਅਟਲ ਬਿਹਾਰੀ ਜੀ ਨੂੰ ਸ਼ਰਧਾਂਜਲੀ ਦਿੱਤੀ ਹੈ|
ਨਰਿੰਦਰ ਮੋਦੀ 9 ਜੂਨ ਦੀ ਸ਼ਾਮ 7:15 ਵਜੇ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕਣਗੇ। ਸਹੁੰ ਚੁੱਕ ਸਮਾਗਮ ਰਾਸ਼ਟਰਪਤੀ ਭਵਨ ਵਿੱਚ ਹੋਵੇਗਾ। ਸਹੁੰ ਚੁੱਕਣ ਤੋਂ ਪਹਿਲਾਂ ਪੀਐਮ ਮੋਦੀ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਦੇਣ ਲਈ ਰਾਜਘਾਟ ਪਹੁੰਚੇ ਸੀ।
ਸਹੁੰ ਚੁੱਕ ਸਮਾਗਮ ‘ਚ ਪਹੁੰਚਣਗੇ ਵੱਡੇ -ਵੱਡੇ ਮੰਤਰੀ
ਸਹੁੰ ਚੁੱਕ ਸਮਾਰੋਹ ‘ਚ ਕਈ ਵਿਦੇਸ਼ੀ ਮਹਿਮਾਨ ਸ਼ਾਮਲ ਹੋਣਗੇ |ਸ੍ਰੀਲੰਕਾ ਦੇ ਰਾਸ਼ਟਰਪਤੀ ਰਾਨਿਲ ਵਿਕਰਮਾਸਿੰਘੇ, ਮਾਲਦੀਵ ਦੇ ਰਾਸ਼ਟਰਪਤੀ ਡਾ. ਮੁਹੰਮਦ ਮੁਈਜ਼ੂ, ਸੇਸ਼ੇਲਸ ਦੇ ਉਪ ਰਾਸ਼ਟਰਪਤੀ ਅਹਿਮਦ ਆਫੀਫ, ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ, ਮਾਰੀਸ਼ਸ ਦੇ ਪ੍ਰਧਾਨ ਮੰਤਰੀ ਪ੍ਰਵਿੰਦ ਕੁਮਾਰ ਜੁਗਨਾਥ, ਪ੍ਰਧਾਨ ਮੰਤਰੀ ਡਾ. ਨੇਪਾਲ ਦੇ ਪ੍ਰਧਾਨ ਮੰਤਰੀ ਪੁਸ਼ਪਾ ਕਮਲ ਦਹਿਲ ‘ਪ੍ਰਚੰਡ’ ਅਤੇ ਭੂਟਾਨ ਦੇ ਪ੍ਰਧਾਨ ਮੰਤਰੀ ਸ਼ੇਰਿੰਗ ਤੋਬਗੇ ਸਹੁੰ ਚੁੱਕ ਸਮਾਗਮ ‘ਚ ਸ਼ਾਮਲ ਹੋਣਗੇ |