Punjab
ਨਵਜੋਤ ਸਿੱਧੂ ਨੇ ਆਤਮ ਸਮਰਪਣ ਨੂੰ ਲੈ ਕੇ ਸੁਪਰੀਮ ਕੋਰਟ ਅੱਗੇ ਰੱਖੀ ਇਹ ਮੰਗ

ਚੰਡੀਗੜ੍ਹ: ਨਵਜੋਤ ਸਿੱਧੂ ਦੇ ਸਿਰੰਡਰ ਨੂੰ ਲੈ ਕੇ ਅਹਿਮ ਖ਼ਬਰਾਂ ਆ ਰਹੀਆਂ ਹਨ ਕਿ ਸਿੱਧੂ ਨੇ ਸੁਪਰੀਮ ਕੋਰਟ ‘ਚ ਅਰਜ਼ੀ ਦਾਇਰ ਕਰਕੇ ਇਕ ਹਫਤੇ ਦਾ ਸਮਾਂ ਮੰਗਿਆ ਹੈ।ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਉਸ ਨੇ ਆਪਣੀ ਸਿਹਤ ਦਾ ਹਵਾਲਾ ਦਿੰਦੇ ਹੋਏ ਕੁਝ ਸਮੇਂ ਲਈ ਆਤਮ ਸਮਰਪਣ ਬੰਦ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਿਹਤ ਠੀਕ ਨਹੀਂ ਹੈ, ਇਸ ਲਈ ਉਨ੍ਹਾਂ ਨੂੰ ਆਤਮ ਸਮਰਪਣ ਕਰਨ ਲਈ ਇਕ ਹਫ਼ਤੇ ਦਾ ਸਮਾਂ ਦਿੱਤਾ ਜਾਵੇ। ਸਿੱਧੂ ਦੇ ਵਕੀਲ ਨੇ ਜਸਟਿਸ ਖਾਨਵਿਲਕਰ ਤੋਂ ਸਮਾਂ ਮੰਗਿਆ ਹੈ। ਜਸਟਿਸ ਖਾਨਵਿਲਕਰ ਨੇ ਚੀਫ਼ ਜਸਟਿਸ ਨੂੰ ਅਗਲੀ ਸੁਣਵਾਈ ਦੀ ਮੰਗ ਕਰਨ ਲਈ ਕਿਹਾ ਹੈ। ਤੁਹਾਨੂੰ ਦੱਸ ਦੇਈਏ ਕਿ ਅਦਾਲਤ ਨੇ ਇਸ ਮਾਮਲੇ ਨੂੰ ਲੈ ਕੇ ਅਜੇ ਤੱਕ ਕੋਈ ਆਦੇਸ਼ ਜਾਰੀ ਨਹੀਂ ਕੀਤਾ ਹੈ, ਇਸ ਲਈ ਜਦੋਂ ਤੱਕ ਚੀਫ਼ ਜਸਟਿਸ ਫ਼ੈਸਲਾ ਨਹੀਂ ਦਿੰਦੇ, ਉਦੋਂ ਤੱਕ ਪੁਰਾਣਾ ਹੁਕਮ ਲਾਗੂ ਰਹੇਗਾ।