punjab
ਨਵਜੋਤ ਸਿੱਧੂ ਨੇ ਪ੍ਰਗਟ ਸਿੰਘ ਨੂੰ ਥਾਪਿਆ ਪੰਜਾਬ ਕਾਂਗਰਸ ਦਾ ਜਰਨਲ ਸੱਕਤਰ

ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਤਰਫੋਂ ਜਲੰਧਰ ਛਾਉਣੀ ਤੋਂ ਵਿਧਾਇਕ ਪ੍ਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ। ਨਵਜੋਤ ਸਿੱਧੂ ਦੀ ਤਰਫੋਂ ਕਿਹਾ ਗਿਆ ਹੈ ਕਿ ਇਹ ਨਿਯੁਕਤੀ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ, ਜਨਰਲ ਸਕੱਤਰ ਕੇ.ਵੇਣੂਗੋਪਾਲ ਅਤੇ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਸ਼ਾਮਲ ਹਨ। ਉਪਰੋਕਤ ਜਾਣਕਾਰੀ ਨਵਜੋਤ ਸਿੱਧੂ ਦੀ ਤਰਫੋਂ ਟਵੀਟ ਕਰਕੇ ਦਿੱਤੀ ਗਈ ਹੈ।

ਤੁਹਾਨੂੰ ਦੱਸ ਦੇਈਏ ਕਿ ਪ੍ਰਗਟ ਸਿੰਘ ਨਵਜੋਤ ਸਿੱਧੂ ਦੇ ਬੇਹੱਦ ਕਰੀਬੀ ਮੰਨੇ ਜਾਂਦੇ ਹਨ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਸਿੱਧੂ ਵੱਲੋਂ ਹਾਲ ਹੀ ਵਿੱਚ 4 ਸਲਾਹਕਾਰਾਂ ਦੀ ਨਿਯੁਕਤੀ ਕੀਤੀ ਗਈ ਸੀ, ਜਿਸ ਵਿੱਚ ਫਤਿਹਗੜ੍ਹ ਸਾਹਿਬ ਦੇ ਸੰਸਦ ਮੈਂਬਰ ਡਾ: ਅਮਰ ਸਿੰਘ, ਸਾਬਕਾ ਡੀ.ਜੀ. ਪੀ ਮੁਹੰਮਦ ਮੁਸਤਫਾ, ਸਾਬਕਾ ਰਜਿਸਟਰਾਰ ਫਰੀਦਕੋਟ ਮਾਲਵਿੰਦਰ ਸਿੰਘ ਮੱਲੀ ਅਤੇ ਉੱਘੀ ਸ਼ਖਸੀਅਤ ਡਾ: ਪਿਆਰੇ ਲਾਲ ਗਰਗ ਸ਼ਾਮਲ ਸਨ। ਹਾਲਾਂਕਿ ਡੀ.ਜੀ. ਪੀ ਮੁਹੰਮਦ ਮੁਸਤਫਾ ਨੇ ਨਵਜੋਤ ਸਿੱਧੂ ਦੇ ਸਲਾਹਕਾਰ ਬਣਨ ਤੋਂ ਇਹ ਕਹਿ ਕੇ ਇਨਕਾਰ ਕਰ ਦਿੱਤਾ ਸੀ ਕਿ ਉਹ ਕਿਸੇ ਵੀ ਸਿਆਸੀ ਅਹੁਦੇ ‘ਤੇ ਕੰਮ ਨਹੀਂ ਕਰਨਾ ਚਾਹੁੰਦੇ। ਇਸ ਤੋਂ ਬਾਅਦ ਪਰਗਟ ਸਿੰਘ ਨੂੰ ਹੁਣ ਸਿੱਧੂ ਦੀ ਤਰਫੋਂ ਪੰਜਾਬ ਕਾਂਗਰਸ ਦਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ।