Connect with us

Punjab

ਨਵਜੋਤ ਸਿੱਧੂ ਨੇ ਦਿੱਲੀ ਪਹੁੰਚ ਕੇ ਰਾਹੁਲ ‘ਤੇ ਪ੍ਰਿਅੰਕਾ ਗਾਂਧੀ ਨਾਲ ਕੀਤੀ ਮੁਲਾਕਾਤ,ਟਵੀਟ ਜ਼ਰੀਏ ਸਾਂਝੀ ਕੀਤੀ ਤਸਵੀਰ

Published

on

ਨਵਜੋਤ ਸਿੰਘ ਸਿੱਧੂ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਨਵਜੋਤ ਸਿੱਧੂ ਅੱਜ ਦਿੱਲੀ ਪਹੁੰਚ ਗਏ ਹਨ। ਇਸ ਦੌਰਾਨ ਉਨ੍ਹਾਂ ਨੇ ਰਾਹੁਲ ਗਾਂਧੀ ਪ੍ਰਿਅੰਕਾ ਗਾਂਧੀ ਨਾਲ ਮੁਲਾਕਾਤ ਕੀਤੀ। ਜ਼ਿਕਰਯੋਗ ਹੈ ਕਿ ਜੇਲ ਤੋਂ ਬਾਹਰ ਆਉਣ ਤੋਂ ਬਾਅਦ ਸਿੱਧੂ ਦੀ ਰਾਹੁਲ ਗਾਂਧੀ ਅਤੇ ਪ੍ਰਿਅੰਕਾ ਗਾਂਧੀ ਨਾਲ ਇਹ ਪਹਿਲੀ ਮੁਲਾਕਾਤ ਹੈ। ਇਸ ਤੋਂ ਪਹਿਲਾਂ ਸਿੱਧੂ ਨੇ ਰਾਹੁਲ ਗਾਂਧੀ ਨਾਲ ਫ਼ੋਨ ‘ਤੇ ਗੱਲਬਾਤ ਕੀਤੀ ਸੀ। ਅੱਜ ਉਨ੍ਹਾਂ ਦੀ ਰਸਮੀ ਮੁਲਾਕਾਤ ਹੋਈ ਹੈ ਅਤੇ ਇਹ ਮੁਲਾਕਾਤ ਪ੍ਰਿਅੰਕਾ ਗਾਂਧੀ ਦੇ ਘਰ ਹੋਈ।

ਨਵਜੋਤ ਸਿੱਧੂ ਨੇ ਟਵੀਟ ਕਰਕੇ ਇਸ ਮੁਲਾਕਾਤ ਦੀ ਤਸਵੀਰ ਵੀ ਸਾਂਝੀ ਕੀਤੀ ਹੈ। ਦੱਸ ਦੇਈਏ ਕਿ ਨਵਜੋਤ ਸਿੰਘ ਸਿੱਧੂ 1 ਅਪ੍ਰੈਲ ਨੂੰ ਜੇਲ੍ਹ ਤੋਂ ਬਾਹਰ ਆਏ ਹਨ। ਹੁਣ ਦੇਖਣਾ ਹੋਵੇਗਾ ਕਿ ਕਾਂਗਰਸ ਹਾਈਕਮਾਂਡ ਸਿੱਧੂ ਨੂੰ ਕਿਹੜੀ ਵੱਡੀ ਜ਼ਿੰਮੇਵਾਰੀ ਸੌਂਪਦੀ ਹੈ।