Punjab
ਨਵਜੋਤ ਸਿੱਧੂ ਅੱਜ ਕਰਨਗੇ ਸਿੱਧੂ ਮੂਸੇਵਾਲਾ ਦੇ ਮਾਤਾ ਪਿਤਾ ਨਾਲ ਮੁਲਾਕਾਤ,ਮੂਸੇਵਾਲਾ ਦੇ ਕਤਲ ਤੋਂ ਬਾਅਦ ਪਹਿਲੀ ਮੁਲਾਕਾਤ

ਰੋਡ ਰੇਜ ਮਾਮਲੇ ‘ਚ ਇਕ ਸਾਲ ਦੀ ਸਜ਼ਾ ਕੱਟ ਕੇ ਬਾਹਰ ਆਏ ਨਵਜੋਤ ਸਿੰਘ ਸਿੱਧੂ ਸੋਮਵਾਰ ਨੂੰ ਪਿੰਡ ਮੂਸੇਵਾਲਾ ਦੀ ਹਵੇਲੀ ‘ਚ ਜਾ ਕੇ ਅਫਸੋਸ ਪ੍ਰਗਟ ਕਰਨਗੇ। ਜੇਲ੍ਹ ਤੋਂ ਬਾਹਰ ਆਉਂਦੇ ਹੀ ਉਨ੍ਹਾਂ ਨੂੰ ਸਿੱਧੂ ਮੂਸੇਵਾਲਾ ਦੀ ਯਾਦ ਆ ਗਈ। ਸਿੱਧੂ ਨੇ ਕਿਹਾ ਸੀ ਕਿ ਉਹ ਮੂਸਾ ਪਿੰਡ ਦਾ ਦੌਰਾ ਕਰਨ ਤੋਂ ਬਾਅਦ ਹੀ ਪੰਜਾਬ ਦੀ ਕਾਨੂੰਨ ਵਿਵਸਥਾ ਬਾਰੇ ਗੱਲ ਕਰਨਗੇ।
ਨਵਜੋਤ ਸਿੰਘ ਨੇ ਅੱਜ ਦੀ ਮੀਟਿੰਗ ਦੀ ਜਾਣਕਾਰੀ ਆਪਣੇ ਟਵਿੱਟਰ ਅਕਾਊਂਟ ‘ਤੇ ਦਿੱਤੀ ਹੈ। ਉਹ ਅੱਜ 2 ਵਜੇ ਪਿੰਡ ਮੂਸੇ ਵਿਖੇ ਪੁੱਜਣਗੇ। ਇਸ ਤੋਂ ਬਾਅਦ 4.15 ਵਜੇ ਸਿੱਧੂ ਮੂਸੇਵਾਲਾ ਦੇ ਪਿਤਾ ਨਾਲ ਪੰਜਾਬ ਦੀ ਅਮਨ-ਕਾਨੂੰਨ ਦੀ ਸਥਿਤੀ ਦਾ ਜਾਇਜ਼ਾ ਲੈਣਗੇ।

ਨਵਜੋਤ ਸਿੰਘ ਦਾ ਸਿੱਧ ਮੂਸੇਵਾਲਾ ਨਾਲ ਖਾਸ ਲਗਾਅ ਸੀ। ਨਵਜੋਤ ਸਿੰਘ ਅਤੇ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸਿੱਧੂ ਮੂਸੇਵਾਲਾ ਨੂੰ ਕਾਂਗਰਸ ਵਿੱਚ ਲਿਆਂਦਾ। ਸਿੱਧੂ ਨੂੰ ਵੀ ਉਨ੍ਹਾਂ ਦੇ ਇਸ਼ਾਰੇ ‘ਤੇ ਚੋਣਾਂ ‘ਚ ਟਿਕਟ ਮਿਲੀ ਸੀ ਪਰ ਨਵਜੋਤ ਸਿੰਘ ਦੇ ਜੇਲ ਜਾਣ ਤੋਂ 9 ਦਿਨ ਬਾਅਦ ਹੀ ਗੈਂਗਸਟਰਾਂ ਨੇ ਸਿੱਧੂ ਮੂਸੇਵਾਲਾ ਦਾ ਕਤਲ ਕਰ ਦਿੱਤਾ ਸੀ।