Amritsar
ਨਵਜੋਤ ਸਿੱਧੂ ਅੱਜ ਪਹੁੰਚਣਗੇ ਕਰਮਭੂਮੀ,ਜੇਲ੍ਹ ਤੋਂ ਰਿਹਾਅ ਹੋਣ ਤੋਂ ਬਾਅਦ ਪਹਿਲੀ ਵਾਰ ਜਾ ਰਹੇ GOLDEN TEMPLE

1988 ਦੇ ਰੋਡ ਰੇਜ ਕੇਸ ਵਿੱਚ ਪੰਜਾਬ ਦੀ ਜੇਲ੍ਹ ਵਿੱਚ ਸਾਢੇ 10 ਮਹੀਨੇ ਬਾਅਦ ਬਾਹਰ ਆਏ ਨਵਜੋਤ ਸਿੰਘ ਸਿੱਧੂ ਅੱਜ ਸ਼ਾਮ ਅੰਮ੍ਰਿਤਸਰ ਪਹੁੰਚ ਰਹੇ ਹਨ। ਉਹ ਪਿਛਲੇ ਦੋ ਦਿਨਾਂ ਤੋਂ ਦਿੱਲੀ ਵਿੱਚ ਸੀ। ਜਿੱਥੇ ਉਨ੍ਹਾਂ ਨੇ ਕਾਂਗਰਸ ਹਾਈਕਮਾਂਡ ਰਾਹੁਲ ਗਾਂਧੀ, ਪ੍ਰਿਯੰਕਾ ਗਾਂਧੀ ਅਤੇ ਪ੍ਰਧਾਨ ਮਲਿਕਾਰਜੁਨ ਖੜਗੇ ਨਾਲ ਮੁਲਾਕਾਤ ਕੀਤੀ।
1 ਅਪ੍ਰੈਲ ਨੂੰ ਰਿਹਾਅ ਹੋਣ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਨੇ ਜ਼ਿਆਦਾਤਰ ਸਮਾਂ ਆਪਣੀ ਪਤਨੀ ਡਾਕਟਰ ਨਵਜੋਤ ਕੌਰ ਨਾਲ ਬਿਤਾਇਆ। ਡਾਕਟਰ ਨਵਜੋਤ ਕੌਰ ਦਾ ਹਾਲ ਹੀ ਵਿੱਚ ਕੈਂਸਰ ਸਟੇਜ-2 ਦਾ ਅਪਰੇਸ਼ਨ ਹੋਇਆ ਸੀ। ਹੁਣ ਉਹ 8 ਅਪ੍ਰੈਲ ਨੂੰ ਅੰਮ੍ਰਿਤਸਰ ਪਹੁੰਚ ਰਹੇ ਹਨ। ਇਸ ਦੀ ਜਾਣਕਾਰੀ ਉਨ੍ਹਾਂ ਨੇ ਆਪਣੇ ਟਵਿੱਟਰ ਅਕਾਊਂਟ ‘ਤੇ ਵੀ ਦਿੱਤੀ ਹੈ।
ਅੰਮ੍ਰਿਤਸਰ ਦੇ ਗੋਲਡਨ ਗੇਟ ਵਿਖੇ ਸਵਾਗਤ ਕੀਤਾ ਜਾਵੇਗਾ
ਨਵਜੋਤ ਸਿੰਘ ਸਿੱਧੂ ਦਾ ਸਵਾਗਤ ਕਰਨ ਲਈ ਉਨ੍ਹਾਂ ਦੇ ਸਮਰਥਕ 8 ਅਪ੍ਰੈਲ ਨੂੰ ਅੰਮ੍ਰਿਤਸਰ ਦੇ ਗੋਲਡਨ ਗੇਟ ‘ਤੇ ਪਹੁੰਚ ਰਹੇ ਹਨ। ਨਵਜੋਤ ਸਿੰਘ ਸਿੱਧੂ ਦਾ ਸ਼ਾਮ ਕਰੀਬ 4 ਵਜੇ ਅੰਮ੍ਰਿਤਸਰ ਵਿਖੇ ਸਵਾਗਤ ਕੀਤਾ ਜਾਵੇਗਾ। ਇਸ ਤੋਂ ਬਾਅਦ ਸਿੱਧੂ ਸਿੱਧੇ ਹੋਲੀ ਸਿਟੀ ਸਥਿਤ ਆਪਣੇ ਘਰ ਪਹੁੰਚਣਗੇ।
ਉਮੀਦ ਹੈ ਕਿ ਐਤਵਾਰ ਨੂੰ ਉਹ ਹਰਿਮੰਦਰ ਸਾਹਿਬ, ਜਲਿਆਂਵਾਲਾ ਬਾਗ, ਦੁਰਗਿਆਣਾ ਮੰਦਰ ਅਤੇ ਸ਼੍ਰੀ ਰਾਮਤੀਰਥ ਵਿਖੇ ਮੱਥਾ ਟੇਕਣ ਜਾਣਗੇ।