Politics
ਡੇਰਾ ਸੱਚਖੰਡ ਬੱਲਾਂ ਵਿਖੇ ਨਤਮਸਤਕ ਹੋਣ ਪਹੁੰਚੇ ਨਵਜੋਤ ਸਿੰਘ ਸਿੱਧੂ

ਜਲੰਧਰ : ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਨਵਜੋਤ ਸਿੰਘ ਸਿੱਧੂ ਅੱਜ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪਵਿੱਤਰ ਸਥਾਨ ਡੇਰਾ ਸੱਚਖੰਡ ਬੱਲਾਂ ਵਿਖੇ ਮੱਥਾ ਟੇਕਣ ਲਈ ਜਲੰਧਰ ਪਹੁੰਚੇ।
ਇਸ ਮੌਕੇ ਉਨ੍ਹਾਂ ਨਾਲ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਕਰਤਾਰਪੁਰ ਦੇ ਵਿਧਾਇਕ ਸੁਰਿੰਦਰ ਸਿੰਘ ਚੌਧਰੀ ਵੀ ਮੌਜੂਦ ਸਨ। ਦੱਸ ਦੇਈਏ ਕਿ ਪ੍ਰਧਾਨ ਬਣਨ ਤੋਂ ਬਾਅਦ ਸਿੱਧੂ ਅੱਜ ਪਹਿਲੀ ਵਾਰ ਸੱਚਖੰਡ ਬੱਲਾਂ ਪਹੁੰਚੇ, ਜਿੱਥੇ ਉਨ੍ਹਾਂ ਦਾ ਸ਼ਾਨਦਾਰ ਸਵਾਗਤ ਕੀਤਾ ਗਿਆ।