Punjab
ਕੈਪਟਨ ਨੂੰ ਮਿਲਣ ਸਿਸਵਾਂ ਫਾਰਮ ਹਾਊਸ ਪਹੁੰਚੇ ਨਵਜੋਤ ਸਿੰਘ ਸਿੱਧੂ

ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਅੱਜ ਸਵੇਰੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਮਿਲਣ ਲਈ ਸਿਸਵਾਂ ਫਾਰਮ ਹਾਊਸ ਪਹੁੰਚੇ। ਇਸ ਦੌਰਾਨ ਕਾਰਜਕਾਰੀ ਪ੍ਰਧਾਨ ਕੁਲਜੀਤ ਸਿੰਘ ਨਾਗਰਾ ਅਤੇ ਵਿਧਾਇਕ ਪ੍ਰਗਟ ਸਿੰਘ ਵੀ ਉਨ੍ਹਾਂ ਦੇ ਨਾਲ ਮੌਜੂਦ ਸਨ। ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਟਵੀਟ ਕੀਤਾ ਕਿ ਅੱਜ ਸਿੱਧੂ ਨੇ ਕੈਪਟਨ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਦੋਵਾਂ ਨੇਤਾਵਾਂ ਨੇ ਪੰਜਾਬ ਅਤੇ ਪਾਰਟੀ ਨਾਲ ਜੁੜੇ ਮੁੱਦਿਆਂ ‘ਤੇ ਚਰਚਾ ਕੀਤੀ।
Continue Reading