punjab
ਨਵਜੋਤ ਸਿੰਘ ਸਿੱਧੂ ਨੂੰ ਕੈਪਟਨ ਅਮਰਿੰਦਰ ਸਿੰਘ ਨੇ ਤਾਜ਼ਪੋਸ਼ੀ ਸਮਾਗਮ ‘ਚ ਪਹੁੰਚ ਕੇ ਦਿੱਤੀਆਂ ਵਧਾਈਆਂ

ਪਾਰਟੀ ਵਿਚ ਚੱਲੇ ਵੱਡੇ ਰੇੜਕੇ ਤੋਂ ਬਾਅਦ ਹਾਈਕਮਾਨ ਦੇ ਹੁਕਮਾਂ ਤਹਿਤ ਪੰਜਾਬ ਕਾਂਗਰਸ ਦੇ ਬਣਾਏ ਗਏ ਨਵੇਂ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਅੱਜ ਤਾਜਪੋਸ਼ੀ ਹੋਈ। ਇਸ ਤਾਜੋਪਸ਼ੀ ਸਮਾਗਮ ਵਿਚ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘਤੋਂ ਇਲਾਵਾ ਪੰਜਾਬ ਕਾਂਗਰਸ ਦੀ ਸਮੁੱਚੀ ਲੀਡਰਸ਼ਿਪ ਨਜ਼ਰ ਆਈ। ਇਸ ਸਮਾਗਮ ਵਿਚ ਕੈਪਟਨ ਅਮਰਿੰਦਰ ਸਿੰਘ ਅਤੇ ਨਵਜੋਤ ਸਿੱਧੂ ਇਕੱਠਿਆਂ ਬੈਠੇ ਨਜ਼ਰ ਆਏ। ਇਸ ਦੌਰਾਨ ਤਾਜਪੋਸ਼ੀ ਸਮਾਗਮ ‘ਚ ਆਪਣੇ ਸੰਬੋਧਨ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਸਭ ਤੋਂ ਪਹਿਲਾਂ ਨਵਜੋਤ ਸਿੱਧੂ ਸਣੇ ਸਾਰੇ ਕਾਰਜਕਾਰੀ ਪ੍ਰਧਾਨਾਂ ਨੂੰ ਵਧਾਈਆਂ ਦਿੱਤੀਆਂ।