Punjab
26 ਜਨਵਰੀ ਨੂੰ ਜੇਲ੍ਹ ਤੋਂ ਬਾਹਰ ਆਉਣਗੇ ਨਵਜੋਤ ਸਿੰਘ ਸਿੱਧੂ,ਕਿੱਥੇ ਕਿਥੇ ਜਾਣਗੇ ਬਾਹਰ ਆਉਣ ਤੋਂ ਬਾਅਦ
ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ 26 ਜਨਵਰੀ ਨੂੰ ਜੇਲ੍ਹ ਤੋਂ ਬਾਹਰ ਆ ਰਹੇ ਹਨ। ਫਿਲਹਾਲ ਉਹ ਇਸ ਸਮੇ ਪਟਿਆਲਾ ਜੇਲ ਵਿੱਚ ਰਿਹਾ ਰਹੇ ਹਨ,ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਪਹਿਲਾਂ ਉਹ ਗੁਰਦੁਆਰਾ ਦੁਖਨਿਵਾਰਨ ਸਾਹਿਬ, ਫਿਰ ਕਾਲੀ ਮਾਤਾ ਮੰਦਰ ਤੇ ਬਾਅਦ ‘ਚ ਉਹਨਾਂ ਦੀ ਰਿਹਾਇਸ਼ ਨੇੜੇ ਬਣੀ ਦਰਗਾਹ ‘ਤੇ ਜਾਣਗੇ। ਇਸ ਦੇ ਨਾਲ ਹੀ ਉਹਨਾਂ ਦੀ ਰਿਹਾਇਸ਼ ‘ਤੇ ਆਉਣ ਵਾਲੇ ਸਮਰਥਕਾਂ ਲਈ ਚਾਹ ਪਾਣੀ ਦਾ ਵੀ ਇੰਤਜ਼ਾਮ ਕੀਤਾ ਜਾਵੇਗਾ
ਮੁਲਜ਼ਮ ਵੱਲੋਂ ਕਿਸੇ ਵੀ ਹਥਿਆਰ ਦੀ ਵਰਤੋਂ ਨਹੀਂ ਕੀਤੀ ਗਈ ਸੀ। ਬਾਅਦ ’ਚ ਸਤੰਬਰ 2018 ਵਿਚ ਸੁਪਰੀਮ ਕੋਰਟ ਨੇ ਮ੍ਰਿਤਕ ਦੇ ਪਰਿਵਾਰ ਦੇ ਮੈਂਬਰਾਂ ਵੱਲੋਂ ਦਾਇਰ ਇਕ ਸਮੀਖਿਆ ਪਟੀਸ਼ਨ ’ਤੇ ਸੁਣਵਾਈ ਕਰਨ ਲਈ ਸਹਿਮਤੀ ਪ੍ਰਗਟ ਕੀਤੀ ਸੀ। ਸਿੱਧੂ ਨੂੰ ਇਸ ’ਤੇ ਨੋਟਿਸ ਜਾਰੀ ਕੀਤਾ ਗਿਆ ਸੀ। ਅਦਾਲਤ ਨੇ 11 ਸਤੰਬਰ 2018 ਨੂੰ ਆਪਣੇ ਹੁਕਮ ਵਿਚ ਕਿਹਾ ਸੀ ਕਿ ਜਾਰੀ ਨੋਟਿਸ ਪ੍ਰਤੀਵਾਦੀ ਨੰਬਰ 1 ਨਵਜੋਤ ਸਿੰਘ ਸਿੱਧੂ ਦੀ ਸਜ਼ਾ ਦੀ ਮਾਤਰਾ ਤੱਕ ਸੀਮਤ ਹੈ।