Amritsar
ਨਵਜੋਤ ਸਿੰਘ ਸਿੱਧੂ ਦੇ ਅੰਮ੍ਰਿਤਸਰ ‘ਚ ਲੱਗੇ ‘ਗੁੰਮਸ਼ੁਦਗੀ’ ਦੇ ਪੋਸਟਰ, ਲੱਭਣ ਵਾਲੇ ਨੂੰ ਮਿਲੇਗਾ 50,000 ਰੁਪਏ ਇਨਾਮ

ਦੱਸਣਾ ਜ਼ਰੂਰੀ ਹੈ ਕਿ ਨਵਜੋਤ ਸਿੰਘ ਸਿੱਧੂ ਨੂੰ ਹੁਣ ਉਨ੍ਹਾਂ ਦੇ ਵਿਧਾਨ ਸਭਾ ਹਲਕੇ ‘ਚ ਵੀ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਓਨ੍ਹਾਂ ਦੇ ਗੁੰਮਸ਼ੁਦਗੀ ਦੇ ਪੋਸਟਰ ਲਗਾਏ ਗਏ ਹਨ। ਨਾਲ ਹੀ ਲੱਭਣ ਵਾਲੇ ਨੂੰ 50,000 ਰੁਪਏ ਇਨਾਮ ਦੇਣ ਦੀ ਘੋਸ਼ਣਾ ਵੀ ਕੀਤੀ ਗਈ ਹੈ। ਦੱਸ ਦਈਏ ਕਿ ਇਹ ਪੋਸਟਰ ਸ਼ਹੀਦ ਬਾਬਾ ਦੀਪ ਸਿੰਘ ਜੀ ਸੇਵਾ ਸੁਸਾਇਟੀ ਦੇ ਪ੍ਰਧਾਨ ਅਨਿਲ ਵਸ਼ਿਸ਼ਟ ਨੇ ਲਗਾਏ ਹਨ। ਓਨ੍ਹਾਂ ਕਿਹਾ ਕਿ ਨਵਜੋਤ ਸਿੰਘ ਸਿੱਧੂ ਵਿਧਾਨ ਸਭਾ ਹਲਕੇ ‘ਚ ਨਹੀਂ ਆਉਂਦੇ।
ਰਸੂਲਪੁਰ ਕਲਰ ਉਹ ਖੇਤਰ ਹੈ ਜਿਸ ਨੂੰ ਜੌੜਾ ਫਾਟਕ ਰੇਲ ਹਾਦਸੇ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਨੇ ਗੋਦ ਲੈਣ ਦੀ ਗੱਲ ਆਖੀ ਸੀ। ਇਸ ਹਲਕੇ ਨਾਲ ਸੰਬੰਧਤ ਲੋਕ ਹੀ ਰੇਲ ਹਾਦਸੇ ‘ਚ ਮਾਰੇ ਗਏ ਸਨ। ਉਨ੍ਹਾਂ ਦੇ ਬੱਚਿਆਂ ਨੂੰ ਆਸਰਾ ਦੇਣ ਦਾ ਸਿੱਧੂ ਨੇ ਵਾਅਦਾ ਕੀਤਾ ਸੀ। ਅਫਸੋਸਨਾਕ ਪੱਖ ਇਹ ਹੈ ਕਿ ਸਿੱਧੂ ਨੇ ਇਨ੍ਹਾਂ ਪਰਿਰਵਾਰਾਂ ਦੀ ਕਦੀ ਕੋਈ ਮਦਦ ਨਹੀਂ ਕੀਤੀ। ਉਨ੍ਹਾਂ ਕਰੀਬ 300 ਪੋਸਟਰ ਲਗਾਏ ਹਨ।