Punjab
ਨਵਾਂਸ਼ਹਿਰ: ਜ਼ਿਲ੍ਹਾ ਮੈਜਿਸਟਰੇਟ ਨੇ ਜਾਰੀ ਕੀਤੇ ਨਵੇਂ ਸਖ਼ਤ ਹੁਕਮ

ਨਵਾਂਸ਼ਹਿਰ 2 ਨਵੰਬਰ 2023 : ਨਵਾਂਸ਼ਹਿਰ ਦੇ ਜ਼ਿਲ੍ਹਾ ਮੈਜਿਸਟਰੇਟ ਨਵਜੋਤ ਪਾਲ ਸਿੰਘ ਰੰਧਾਵਾ ਨੇ ਧਾਰਾ 144 ਤਹਿਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਦੀਆਂ ਹੱਦਾਂ ਅੰਦਰ ਕਈ ਪਾਬੰਦੀਆਂ ਲਗਾ ਦਿੱਤੀਆਂ ਹਨ। ਉਸਨੇ ਟਰੈਕਟਰਾਂ ਅਤੇ ਸਬੰਧਤ ਸਾਜ਼ੋ-ਸਾਮਾਨ ਨਾਲ ਖਤਰਨਾਕ ਡਿਸਪਲੇ/ਸਟੰਟ ਕਰਨ ‘ਤੇ ਪਾਬੰਦੀ ਲਗਾਉਣ ਦਾ ਹੁਕਮ ਜਾਰੀ ਕੀਤਾ ਹੈ।
ਇਸ ਤੋਂ ਇਲਾਵਾ ਜ਼ਿਲ੍ਹੇ ਦੀ ਹਦੂਦ ਅੰਦਰ ਹਰੇ ਅੰਬ, ਨਿੰਮ, ਪਿੱਪਲ ਅਤੇ ਬੋਹੜ ਦੇ ਦਰੱਖਤਾਂ ਨੂੰ ਕੱਟਣ ‘ਤੇ ਵੀ ਮੁਕੰਮਲ ਪਾਬੰਦੀ ਦੇ ਹੁਕਮ ਜਾਰੀ ਕੀਤੇ ਗਏ ਹਨ। ਜ਼ਿਲ੍ਹੇ ਵਿੱਚ ਸਰਕਾਰੀ ਥਾਵਾਂ, ਜਨਤਕ ਸਥਾਨਾਂ, ਸੜਕਾਂ ਅਤੇ ਪਾਰਕਾਂ ਵਿੱਚ ਕਿਸੇ ਵੀ ਤਰ੍ਹਾਂ ਦੇ ਧਾਰਮਿਕ ਸਥਾਨਾਂ ਦੀ ਅਣਅਧਿਕਾਰਤ ਉਸਾਰੀ ’ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਜ਼ਿਲੇ ਦੀ ਹੱਦ ਅੰਦਰ ਗੁੜ ਬਣਾਉਣ ਵਾਲੀਆਂ ਮਿੱਲਾਂ ਨੂੰ 15 ਨਵੰਬਰ ਤੋਂ ਪਹਿਲਾਂ ਚਲਾਉਣ ‘ਤੇ ਪਾਬੰਦੀ ਲਗਾਉਣ ਦੇ ਹੁਕਮ ਵੀ ਜਾਰੀ ਕੀਤੇ ਗਏ ਹਨ। ਇੰਨਾ ਹੀ ਨਹੀਂ ਗੁੜ ਬਣਾਉਣ ਲਈ ਕਿਸੇ ਵੀ ਕੈਮੀਕਲ ਦੀ ਵਰਤੋਂ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਉਪਰੋਕਤ ਸਾਰੇ ਹੁਕਮ 31 ਦਸੰਬਰ ਤੱਕ ਲਾਗੂ ਰਹਿਣਗੇ।