Punjab
ਨੀਰੂ ਬਾਜਵਾ ਨੇ CM ਮਾਨ ਨਾਲ ਮੁਲਾਕਾਤ ਕੀਤੀ,ਸੋਸ਼ਲ ਮੀਡੀਆ ‘ਤੇ ਕਹੀ ਇਹ ਗੱਲ

ਪੰਜਾਬੀ ਫਿਲਮ ਇੰਡਸਟਰੀ ਦੀ ਖੂਬਸੂਰਤ ਅਦਾਕਾਰਾ ਨੀਰੂ ਬਾਜਵਾ ਨੇ ਹਾਲ ਹੀ ‘ਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਨੀਰੂ ਬਾਜਵਾ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਕੁਝ ਤਸਵੀਰਾਂ ਸ਼ੇਅਰ ਕਰਦੇ ਹੋਏ ਭਗਵੰਤ ਮਾਨ ਦੀ ਖੂਬ ਤਾਰੀਫ ਵੀ ਕੀਤੀ।

ਦੱਸ ਦੇਈਏ ਕਿ ਨੀਰੂ ਬਾਜਵਾ ਇਨ੍ਹੀਂ ਦਿਨੀਂ ਆਪਣੀ ਆਉਣ ਵਾਲੀ ਫਿਲਮ ‘ਕਾਲੀ ਜੋਤਾ’ ਦੇ ਪ੍ਰਮੋਸ਼ਨ ‘ਚ ਰੁੱਝੀ ਹੋਈ ਹੈ। ਇਸ ਫਿਲਮ ‘ਚ ਨੀਰੂ ਦੇ ਨਾਲ ਸੂਫੀ ਗਾਇਕ ਸਤਿੰਦਰ ਸਰਤਾਜ ਅਤੇ ਅਦਾਕਾਰਾ ਵਾਮਿਕਾ ਮੁੱਖ ਭੂਮਿਕਾਵਾਂ ‘ਚ ਨਜ਼ਰ ਆਉਣਗੇ।

Continue Reading