Connect with us

Uncategorized

ਯੁਵਰਾਜ ਸਿੰਘ ਦੇ ਘਰ ਨਵੇਂ ਮਹਿਮਾਨ ਨੇ ਦਿੱਤੀ ਦਸਤਕ

Published

on

ਨਵੀਂ ਦਿੱਲੀ: ਯੁਵਰਾਜ ਸਿੰਘ  ਦੇ ਘਰ ਨਵੇਂ ਮਹਿਮਾਨ ਨੇ ਦਸਤਕ ਦਿੱਤੀ ਹੈ, ਜਿਸ ਕਾਰਨ ਪਰਿਵਾਰ ‘ਚ ਖੁਸ਼ੀ ਦਾ ਮਾਹੌਲ ਹੈ। ਦਰਅਸਲ ਯੁਵਰਾਜ ਸਿੰਘ ਪਿਤਾ ਬਣ ਗਏ ਹਨ। ਉਨ੍ਹਾਂ ਦੀ ਪਤਨੀ ਹੇਜ਼ਲ ਕੀਚ ਨੇ ਮੰਗਲਵਾਰ ਨੂੰ ਬੇਟੇ ਨੂੰ ਜਨਮ ਦਿੱਤਾ। ਯੁਵਰਾਜ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ ਹੈ।

ਯੁਵਰਾਜ ਨੇ ਟਵਿੱਟਰ ‘ਤੇ ਲਿਖਿਆ ਕਿ ਸਾਡੇ ਸਾਰੇ ਪ੍ਰਸ਼ੰਸਕਾਂ, ਪਰਿਵਾਰ ਅਤੇ ਦੋਸਤਾਂ ਨੂੰ ਇਹ ਦੱਸਦੇ ਹੋਏ ਖੁਸ਼ੀ ਹੋ ਰਹੀ ਹੈ ਕਿ ਅੱਜ ਭਗਵਾਨ ਨੇ ਸਾਨੂੰ ਬੇਟੇ ਦੀ ਬਖਸ਼ਿਸ਼ ਕੀਤੀ ਹੈ। ਅਸੀਂ ਇਸ ਅਸੀਸ ਲਈ ਰੱਬ ਦਾ ਧੰਨਵਾਦ ਕਰਕੇ ਆਪਣੇ ਬੱਚੇ ਦਾ ਸੰਸਾਰ ਵਿੱਚ ਸਵਾਗਤ ਕਰਦੇ ਹਾਂ ਅਤੇ ਅਸੀਂ ਚਾਹੁੰਦੇ ਹਾਂ ਕਿ ਤੁਸੀਂ ਸਾਡੀ ਨਿੱਜਤਾ ਦਾ ਸਤਿਕਾਰ ਕਰੋ।