Connect with us

Uncategorized

ਕਿਸਾਨਾਂ ਲਈ ਝੋਨੇ ਦੇ ਸੀਜ਼ਨ ‘ਚ ਆਈ ਇਹ ਨਵੀਂ ਮੁਸੀਬਤ

Published

on

farmer paddy

ਦੇਸ਼ ‘ਚ ਕੋਰੋਨਾ ਦੀ ਦੂਜੀ ਲਹਿਰ ਨੂੰ ਦੇਖਦਿਆਂ ਤੇ ਇਸ ਦੇ ਕਹਿਰ ਨੂੰ ਮੱਦੇਨਜ਼ਰ ਰੱਖਦੇ ਹੋਏ ਕਿਸਾਨਾਂ ਨੂੰ ਫਿਰ ਲੇਬਰ ਘੱਟ ਹੋਣ ਕਰਕੇ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਵੇਗਾ। ਕਿਉਂ ਕਿ ਮਜਦੂਰ ਵੱਡੀ ਗਿਣਤੀ ‘ਚ ਕੋਰੋਨਾ ਮਹਾਂਮਾਰੀ ਕਰਕੇ ਆਪਣੇ ਘਰਾਂ ਨੂੰ ਪਰਤ ਗਏ ਹਨ। ਇਸ ਲਈ ਪਰਵਾਸੀਆਂ ਇਸ ਕੋਰੋਨਾ ਕਾਲ ‘ਚ ਆਪਣੇ ਪਿੰਡਾ ਤੋਂ ਵਾਪਸੀ ਔਖੀ ਹੈ। ਨਾਲ ਹੀ ਪੰਜਾਬ ਸਰਕਾਰ ਨੇ ਨਵੇਂ ਨਿਰਦੇਸ਼ ਜਾਰੀ ਕੀਤੇ ਹਨ ਕਿ ਝੋਨੇ ਦੀ ਲਵਾਈ ਦੀ ਸ਼ੁਰੂਆਤ 10 ਜੂਨ ਹੀ ਕੀਤੀ ਜਾਵੇ। ਇਸ ਨਾਲ ਅਗਰ ਝੋਨੇ ਦੀ ਲਵਾਈ ਪੰਜਾਬ ਸਰਕਾਰ ਇਹ ਹੀ ਤਾਰੀਕ ਤੈਅ ਕੀਤੀ ਹੈ ਤਾਂ ਕਿਸਾਨ ਯੂਨੀਅਨ ਦਾ ਕਹਿਣਾ ਹੈ ਕਿ ਉਨ੍ਹਾਂ ਲੇਬਰ ਦੀ ਘਾਟ ਤਾਂ ਹੋਵੇਗੀ ਹੀ ਨਾਲ ਹੀ ਉਨ੍ਹਾਂ ਨੂੰ ਬਿਜਲੀ ਦੀ ਕਮੀ ਵੀ ਝੱਲਣੀ ਪੈ ਸਕਦੀ ਹੈ। ਇਸ ਦੌਰਾਨ ਕਿਸਾਨ ਯੂਨੀਅਨ ਨੇ ਪੰਜਾਬ ਸਰਕਾਰ ਤੋਂ ਇਹ ਮੰਗ ਕੀਤੀ ਹੈ ਕਿ ਉਹ ਕਿਸਾਨਾਂ ਨੂੰ ਇਸ ਵਾਰ ਛੋਟ ਦੇਣ। ਕਿਸਾਨ ਯੂਨੀਅਨ ਨੇ ਇਹ ਮੰਗ ਇਸ ਲਈ ਕੀਤੀ ਕਿਉਂਕਿ ਪੰਜਾਬ ਦੇ ਸਾਰੇ ਕਿਸਾਨ ਖੇਤੀ ਕਾਨੂੰਨਾਂ ਕਰਕੇ ਦਿੱਲੀ ਸੰਘਰਸ਼ ‘ਚ ਸਰਗਰਮ ਹਨ।      

ਭਾਰਤੀ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਬੂਟਾ ਸਿੰਘ ਬੁਰਜ ਗਿੱਲ ਦਾ ਕਹਿਣਾ ਸੀ ਕਿ ਸਰਕਾਰ ਨੇ ਮੁੜ 10 ਜੂਨ ਤੈਅ ਕਰਕੇ ਕਿਸਾਨਾਂ ਅੱਗੇ ਬਿਪਤਾ ਖੜ੍ਹੀ ਕਰ ਦਿੱਤੀ ਹੈ ਕਿਉਂਕਿ ਪਰਵਾਸੀ ਮਜ਼ਦੂਰਾਂ ਦੀ ਗੈਰਹਾਜ਼ਰੀ ਵਿਚ ਲੇਬਰ ਦਾ ਵੱਡਾ ਸੰਕਟ ਬਣ ਜਾਣਾ ਹੈ। ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਨੇ ਮੰਗਲਵਾਰ ਨੂੰ ਜ਼ਿਲ੍ਹਾ ਖੇਤੀਬਾੜੀ ਅਫ਼ਸਰਾਂ ਨੂੰ ਪੱਤਰ ਜਾਰੀ ਕੀਤਾ ਹੈ ਕਿ ਪੰਜਾਬ ਵਿੱਚ ਇਸ ਵਾਰ ਝੋਨੇ ਦੀ ਪਨੀਰੀ 10 ਮਈ ਤੋਂ ਮਗਰੋਂ ਕਿਸਾਨ ਲਾ ਸਕਣਗੇ ਤੇ ਇਸੇ ਤਰ੍ਹਾਂ ਝੋਨੇ ਦੀ ਲਵਾਈ 10 ਜੂਨ ਤੋਂ ਮਗਰੋਂ ਸ਼ੁਰੂ ਹੋਵੇਗੀ। ਉਂਝ ਹੈਰਾਨੀ ਦੀ ਗੱਲ ਹੈ ਕਿ ਸਰਕਾਰ ਵੱਲੋਂ ਇਹ ਪੱਤਰ 11 ਮਈ ਨੂੰ ਜਾਰੀ ਕੀਤਾ ਗਿਆ ਹੈ ਪਰ ਕਈ ਇਲਾਕਿਆਂ ਵਿੱਚ ਝੋਨੇ ਦੀ ਪਨੀਰੀ ਪਹਿਲਾਂ ਹੀ ਬੀਜੀ ਜਾ ਚੁੱਕੀ ਹੈ।