Punjab
ਪੰਜਾਬ ਦੇ ਮੌਸਮ ਨੂੰ ਲੈ ਕੇ ਨਵਾਂ Update !
PUNJAB WEATHER : ਪੰਜਾਬ ‘ਚ ਅੱਜ ਮੌਸਮ ਇਕ ਵਾਰ ਫਿਰ ਕਰਵਟ ਲੈਣ ਵਾਲਾ ਹੈ। ਮੌਸਮ ਵਿਭਾਗ ਵੱਲੋਂ ਤੂਫ਼ਾਨੀ ਮੀਂਹ ਅਤੇ ਗੜ੍ਹੇ ਪੈਣ ਦੀ ਸੰਭਾਵਨਾ ਜਤਾਈ ਗਈ ਹੈ। ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਤੇਜ਼ ਹਵਾਵਾਂ ਨਾਲ ਬਾਰਿਸ਼ ਹੋ ਸਕਦੀ ਹੈ, ਜਿਸ ਨਾਲ ਦਿਨ ਦੇ ਤਾਪਮਾਨ ‘ਚ ਵੀ ਕਮੀ ਆ ਸਕਦੀ ਹੈ।
ਖਾਸ ਕਰਕੇ ਦੁਪਹਿਰ ਤੋਂ ਬਾਅਦ ਮੌਸਮ ਜ਼ਿਆਦਾ ਖਰਾਬ ਹੋਣ ਦੀ ਸੰਭਾਵਨਾ ਹੈ।
ਕਿਸਾਨਾਂ ਲਈ ਇਹ ਮੌਸਮ ਚਿੰਤਾ ਦਾ ਕਾਰਨ ਬਣ ਸਕਦਾ ਹੈ, ਕਿਉਂਕਿ ਗੜ੍ਹੇ ਪੈਣ ਨਾਲ ਫਸਲਾਂ ਨੂੰ ਨੁਕਸਾਨ ਪਹੁੰਚ ਸਕਦਾ ਹੈ। ਇਸ ਲਈ ਕਿਸਾਨਾਂ ਨੂੰ ਸਾਵਧਾਨ ਰਹਿਣ ਦੀ ਸਲਾਹ ਦਿੱਤੀ ਗਈ ਹੈ।
ਇਸ ਦੇ ਨਾਲ ਹੀ ਲੋਕਾਂ ਨੂੰ ਵੀ ਘਰੋਂ ਬਾਹਰ ਨਿਕਲਣ ਸਮੇਂ ਸਾਵਧਾਨੀ ਵਰਤਣ ਦੀ ਅਪੀਲ ਕੀਤੀ ਗਈ ਹੈ, ਖਾਸ ਕਰਕੇ ਤੇਜ਼ ਹਵਾਵਾਂ ਅਤੇ ਬਿਜਲੀ ਚਮਕਣ ਦੌਰਾਨ ਖੁੱਲ੍ਹੇ ਇਲਾਕਿਆਂ ਤੋਂ ਦੂਰ ਰਹਿਣ ਦੀ ਹਦਾਇਤ ਦਿੱਤੀ ਗਈ ਹੈ।
