Punjab
ਪੰਜਾਬ ‘ਚ ਮੌਸਮ ਨੂੰ ਲੈ ਕੇ ਆਈ ਨਵੀ ਅਪਡੇਟ, ਮੀਂਹ ਪੈਣ ਦੀ ਸੰਭਾਵਨਾ
ਦੇਸ਼ ਦੇ ਵੱਖ-ਵੱਖ ਰਾਜਾਂ ‘ਚ ਖੁੱਲ੍ਹੇਆਮ ਨਿਕਲ ਰਹੀ ਧੁੱਪ ਨੇ ਜਿੱਥੇ ਹੱਡ-ਭੰਨਵੀਂ ਠੰਡ ਤੋਂ ਰਾਹਤ ਦਿੱਤੀ ਹੈ, ਉੱਥੇ ਹੀ ਸ਼ਾਮ ਤੋਂ ਲੈ ਕੇ ਸਵੇਰ ਤੱਕ ਕੜਾਕੇ ਦੀ ਠੰਡ ਨੇ ਕਹਿਰ ਮਚਾ ਦਿੱਤਾ ਹੈ, ਜਿਸ ਕਾਰਨ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਭਾਰਤ ਮੌਸਮ ਵਿਗਿਆਨ ਅਨੁਸਾਰ ਉੱਤਰੀ ਭਾਰਤ ਦੇ ਪੰਜਾਬ ਅਤੇ ਹਰਿਆਣਾ ਵਿੱਚ ਵੱਧ ਤੋਂ ਵੱਧ ਤਾਪਮਾਨ 20 ਡਿਗਰੀ ਤੱਕ ਪਹੁੰਚ ਗਿਆ ਹੈ। ਵੱਧ ਤੋਂ ਵੱਧ ਤਾਪਮਾਨ ਅੰਮ੍ਰਿਤਸਰ 21.5, ਬਠਿੰਡਾ 19.4, ਫ਼ਿਰੋਜ਼ਪੁਰ 22, ਲੁਧਿਆਣਾ 20.2, ਪਠਾਨਕੋਟ 21 ਅਤੇ ਘੱਟੋ-ਘੱਟ 3.9, ਅੰਮ੍ਰਿਤਸਰ 4, ਫ਼ਿਰੋਜ਼ਪੁਰ 6 ਜਦਕਿ ਪਟਿਆਲਾ ਦਾ ਘੱਟੋ-ਘੱਟ ਤਾਪਮਾਨ 6.2 ਡਿਗਰੀ ਦਰਜ ਕੀਤਾ ਗਿਆ। ਆਉਣ ਵਾਲੇ 7 ਦਿਨਾਂ ਵਿੱਚ ਕਿਤੇ ਵੀ ਮੀਂਹ ਪੈਣ ਦੀ ਸੰਭਾਵਨਾ ਨਹੀਂ ਹੈ।
ਦੱਸ ਦਈਏ ਕਿ ਹੁਣ ਹਿਮਾਚਲ ‘ਚ ਮੌਸਮ ਅਤੇ ਆਫਤ ਪ੍ਰਬੰਧਨ ਨੇ ਕੁਝ ਇਲਾਕਿਆਂ ‘ਚ ਬਰਫ ਦੇ ਤੋਦੇ ਡਿੱਗਣ ਦਾ ਖਤਰਾ ਪ੍ਰਗਟਾਇਆ ਹੈ। ਜਦੋਂ ਕਿ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ।