Punjab
ਸਰਕਾਰੀ ਬਹੁਤਕਨੀਕੀ ਕਾਲਜ ਲੜਕੀਆਂ ’ਚ ਨਵੇਂ ਵਰ੍ਹੇ ਦੇ ਦਾਖ਼ਲਿਆਂ ਸਬੰਧੀ ਸੂਚਨਾ ਬਰੋਸ਼ਰ ਜਾਰੀ

ਪਟਿਆਲਾ: ਸਥਾਨਕ ਸਰਕਾਰੀ ਬਹੁਤਕਨੀਕੀ ਕਾਲਜ ਲੜਕੀਆਂ ਪਟਿਆਲਾ ਵਿਖੇ ਵਧੀਕ ਡਾਇਰੈਕਟਰ ਤਕਨੀਕੀ ਸਿੱਖਿਆ ਵਿਭਾਗ ਪੰਜਾਬ ਮੋਹਨਵੀਰ ਸਿੰਘ ਸਿੱਧੂ ਵੱਲੋਂ ਸਾਲ 2022 ਵਿੱਚ ਨਵੇਂ ਦਾਖ਼ਲਿਆਂ ਸਬੰਧੀ ਸੂਚਨਾ ਬਰੋਸ਼ਰ ਜਾਰੀ ਕੀਤਾ ਇਸ ਮੌਕੇ ਸੰਸਥਾ ਦੇ ਪ੍ਰਿੰਸੀਪਲ ਰਵਿੰਦਰ ਸਿੰਘ ਹੁੰਦਲ ਅਤੇ ਸਮੂਹ ਮੁਖੀ ਵਿਭਾਗ ਹਾਜ਼ਰ ਸਨ।
ਕਾਲਜ ਦੇ ਪ੍ਰਿੰਸੀਪਲ ਰਵਿੰਦਰ ਸਿੰਘ ਹੁੰਦਲ ਨੇ ਵਿਭਾਗ ਦੇ ਵਧੀਕ ਡਾਇਰੈਕਟਰ ਨੂੰ ਨਿੱਘਾ ਜੀ ਆਇਆਂ ਆਖਦਿਆਂ ਕਾਲਜ ਵਿੱਚ ਚੱਲ ਰਹੇ ਕੋਰਸਾਂ ਅਤੇ ਅਕਾਦਮਿਕ ਪ੍ਰਾਪਤੀਆਂ ਬਾਰੇ ਚਾਨਣਾ ਪਾਇਆ।
ਵਧੀਕ ਡਾਇਰੈਕਟਰ ਮੋਹਨਵੀਰ ਸਿੰਘ ਸਿੱਧੂ ਨੇ ਕਿਹਾ ਕਿ ਤਕਨੀਕੀ ਸਿੱਖਿਆ ਨੂੰ ਹੋਰ ਕਾਰਗਰ ਬਣਾਉਣ ਅਤੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਵੱਖ ਵੱਖ ਉਦਯੋਗਿਕ ਇਕਾਈਆਂ ਨਾਲ ਤਾਲਮੇਲ ਕਰਕੇ ਸਿਲੇਬਸ ਵਿਚ ਸੁਧਾਰ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਵਿਭਾਗ ਦਾ ਮੁੱਖ ਉਦੇਸ਼ ਵਿਦਿਆਰਥੀਆਂ ਦੀ 100 ਪ੍ਰਤੀਸ਼ਤ ਪਲੇਸਮੈਂਟ ਕਰਵਾਉਣਾ ਹੈ।
ਪ੍ਰਿੰਸੀਪਲ ਰਵਿੰਦਰ ਸਿੰਘ ਹੁੰਦਲ ਨੇ ਦੱਸਿਆ ਕਿ ਕਾਲਜ ਜ਼ਿਲ੍ਹੇ ਵਿੱਚ ਹਰ ਖੇਤਰ ਅਕਾਦਮਿਕ ਸੱਭਿਆਚਾਰ, ਖੇਡਾਂ, ਸਮਾਜਿਕ ਜਾਗਰੂਕਤਾ ਪ੍ਰੋਗਰਾਮ ਅਤੇ ਸਵੱਛ ਭਾਰਤ ਮੁਹਿੰਮ ਵਿੱਚ ਮੋਹਰੀ ਭੂਮਿਕਾ ਨਿਭਾ ਰਿਹਾ ਹੈ। ਉਹਨਾਂ ਕਿਹਾ ਕਿ ਸਮੂਹ ਸਟਾਫ਼ ਦੀ ਮਿਹਨਤ ਨਾਲ ਵਿਦਿਆਰਥੀਆਂ ਦੇ ਅਕਾਦਮਿਕ ਦੇ ਨਾਲ ਨਾਲ ਬਹੁ ਪ੍ਰਤਿਭਾ ਰੁਚੀਆਂ ਨੂੰ ਉਜਾਗਰ ਕਰਨਾ ਹੈ।
ਕਾਲਜ ਦੇ ਮੀਡੀਆ ਇੰਚਾਰਜ ਪ੍ਰੋ ਗੁਰਬਖਸ਼ੀਸ਼ ਸਿੰਘ ਅੰਟਾਲ ਅੰਟਾਲ ਨੇ ਦੱਸਿਆ ਕਿ ਕਾਲਜ ਵਿਚ ਬੀ ਫਾਰਮੇਸੀ, ਡੀ ਫਾਰਮੇਸੀ, ਆਰਕੀਟੈਕਚਰ, ਕੰਪਿਊਟਰ, ਇਨਫਰਮੇਸ਼ਨ ਤਕਨਾਲੋਜੀ, ਮਾਡਰਨ ਆਫ਼ਿਸ ਟ੍ਰੇਨਿੰਗ, ਮੈਡੀਕਲ ਲੈਬ ਟੈਕਨਾਲੋਜੀ ਅਤੇ ਇਲੈਕਟ੍ਰਾਨਿਕਸ ਅਤੇ ਕਮਿਊਨੀਕੇਸ਼ਨ ਇੰਝ ਦੇ ਕੋਰਸ ਚੱਲ ਰਹੇ ਹਨ ਜਿਨ੍ਹਾਂ ਵਿਚ ਦਾਖ਼ਲੇ ਲਈ ਯੋਗ ਵਿਦਿਆਰਥੀ ਸੰਪਰਕ ਕਰ ਸਕਦੇ ਹਨ।