Connect with us

Politics

ਕਿਰਸਾਨੀ ਹੱਕ ‘ਚ ਨਿਊਯਾਰਕ ਸਿੱਖਾਂ ਦਾ ਹੱਲਾ ਬੋਲ,ਗਿਆਨੀ ਹਰਪ੍ਰੀਤ ਸਿੰਘ ਦੀ ਅਪੀਲ

ਖੇਤੀ ਕਾਨੂੰਨਾਂ ਨੂੰ ਲੈ ਕੇ ਹੁਣ ਨਿਊ ਯਾਰਕ ਵਿੱਚ ਵੀ ਕੀਤਾ ਜਾ ਰਿਹਾ ਹੈ ਪ੍ਰਦਰਸ਼ਨ ,ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀ ਅਪੀਲ

Published

on

ਖੇਤੀ ਕਾਨੂੰਨਾਂ ਨੂੰ ਲੈ ਕੇ ਹੁਣ ਨਿਊ ਯਾਰਕ ਵਿੱਚ ਵੀ ਕੀਤਾ ਜਾ ਰਿਹਾ ਹੈ ਪ੍ਰਦਰਸ਼ਨ  
ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀ ਅਪੀਲ 
ਸਿੱਖ ਕੌਮ ਅਤੇ ਸਾਰੇ ਲੋਕਾਂ ਨੂੰ ਕਿਸਾਨਾਂ ਦਾ ਸਾਥ ਦੇਣਾ ਚਾਹੀਦਾ ਹੈ 
ਨਿਊਯਾਰਕ ਦੇ ਸਾਰੇ ਪੰਜਾਬੀਆਂ ਨੂੰ ਰੈਲੀ ‘ਚ ਸ਼ਾਮਿਲ ਹੋਣ ਦੀ ਅਪੀਲ 

3 ਦਸੰਬਰ,ਅੰਮ੍ਰਿਤਸਰ:ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨ ਵੱਡੇ ਪੱਧਰ ਦਿੱਲੀ ਵਿੱਚ ਅੰਦੋਲਨ ਕਰ ਰਹੇ ਹਨ ਅਤੇ ਅੱਜ 3 ਦਸੰਬਰ ਨੂੰ ਕਿਸਾਨਾਂ ਦੀ ਕੇਂਦਰ ਨਾਲ ਮੀਟਿੰਗ ਚੱਲ ਰਹੀ ਹੈ।ਜਿੱਥੇ ਕਿਸਾਨ ਦਿੱਲੀ ਦੇ ਵਿੱਚ ਜਾ ਕੇ ਪ੍ਰਦਰਸ਼ਨ ਕਰ ਰਹੇ ਨੇ ਉੱਥੇ ਹੀ ਸਿੱਖਾਂ ਦੀ ਪਾਰਲੀਮੈਂਟ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਵੱਲੋਂ ਵੀ ਹੁਣ ਆਦੇਸ਼ ਜਾਰੀ ਕੀਤਾ ਗਿਆ ਹੈ ਕਿ  ਸਾਨੂੰ ਵੀ ਕਿਸਾਨਾਂ ਦੇ ਹੱਕ ਲਈ ਆਵਾਜ਼ ਚੁੱਕਣੀ ਚਾਹੀਦੀ ਹੈ। ਇਸ ਸਮਾਗਮ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਸਿੱਖ ਕੌਮ ਨੂੰ ਅਪੀਲ ਵੀ ਕੀਤੀ।ਗੱਲਬਾਤ ਕਰਦੇ ਹੋਏ ਸ੍ਰੀ ਅਕਾਲ ਤਖ਼ਤ ਦੇ ਜੱਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਨਿਊਯਾਰਕ ਦੇ  ਯੁਵਾਵਾਂ ਵੱਲੋਂ ਅੱਜ ਇੱਕ ਰੋਸ ਮਾਰਚ ਕਿਸਾਨਾਂ ਦੇ ਹੱਕ ਲਈ ਕੀਤਾ ਜਾ ਰਿਹਾ ਹੈ।
ਜਿਸਦਾ ਪੂਰਨ ਤੌਰ ‘ਤੇ ਲੋਕਾਂ ਨੂੰ ਸਮਰਥਨ ਦੇਣਾ ਚਾਹੀਦਾ ਹੈ  ਗਿਆਨੀ ਹਰਪ੍ਰੀਤ ਸਿੰਘ ਦੇ ਮੁਤਾਬਿਕ ਪੰਜਾਬ ਵਿੱਚ ਵੀ ਸਵੈ ਸਾਰੇ ਸਿੱਖ ਜਥੇਬੰਦੀਆਂ ਨੂੰ ਅਤੇ ਸਿੱਖਾਂ ਨੂੰ ਕਿਸਾਨਾਂ ਦੇ ਹੱਕ ਲਈ ਆਵਾਜ਼ ਚੁੱਕਣ ਦੀ ਜ਼ਰੂਰਤ ਹੈ।ਉੱਥੇ ਉਨ੍ਹਾਂ ਨੇ ਕਿਹਾ ਕਿ ਪੂਰੀ ਠੰਢ ਦੇ ਵਿੱਚ ਕਿਸਾਨ ਦਸਤਿਆਂ ਉੱਤੇ ਬੈਠ ਕੇ ਆਪਣਾ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰ ਰਹੇ ਹਨ ਅਤੇ ਖੇਤੀ ਬਿੱਲਾਂ ਨੂੰ ਰੱਦ ਕਰਵਾਉਣ ਲਈ ਹਰ ਕੋਸ਼ਿਸ਼ ਕੀਤੀ ਜਾ ਰਹੀ ਹੈ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸਾਰੇ ਲੋਕਾਂ ਨੂੰ ਕਿਸਾਨਾਂ ਦਾ ਸਾਥ ਦੇਣ ਦੀ ਜ਼ਰੂਰਤ ਹੈ।