Punjab
ਆਮ ਆਦਮੀ ਪਾਰਟੀ ਦੇ ਫਾਜ਼ਿਲਕਾ ਦੇ ਨਵ-ਨਿਯੁਕਤ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਵੱਲੋਂ ਭਾਰਤ-ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ ਨੇੜੇ ਰੇਤ ਦੀ ਗੈਰ-ਕਾਨੂੰਨੀ

ਫਾਜ਼ਿਲਕਾ: ਆਮ ਆਦਮੀ ਪਾਰਟੀ ਦੇ ਫਾਜ਼ਿਲਕਾ ਦੇ ਨਵ-ਨਿਯੁਕਤ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਵੱਲੋਂ ਭਾਰਤ-ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ ਨੇੜੇ ਰੇਤ ਦੀ ਗੈਰ-ਕਾਨੂੰਨੀ ਮਾਈਨਿੰਗ ਨੂੰ ਲੈ ਕੇ ਪੁਲਿਸ ਅਤੇ ਮਾਈਨਿੰਗ ਵਿਭਾਗ ਦੇ ਅਧਿਕਾਰੀਆਂ ਨਾਲ ਮਿਲ ਕੇ ਛਾਪੇਮਾਰੀ ਕੀਤੀ ਗਈ। ਦੱਸਿਆ ਜਾ ਰਿਹਾ ਹੈ ਕਿ ਰੇਡ ਤੋਂ ਬਾਅਦ ਰੇਤ ਦੀ ਮਾਈਨਿੰਗ ਕਰ ਰਹੇ ਲੋਕ ਮੌਕੇ ਤੋਂ ਫਰਾਰ ਹੋ ਗਏ। ਪਰ ਵਿਧਾਇਕ ਅਤੇ ਪੰਜਾਬ ਪੁਲਿਸ ਨੇ ਪਿੱਛਾ ਕਰਕੇ ਰੇਤ ਨਾਲ ਭਰੀ ਇੱਕ ਟਰੈਕਟਰ ਟਰਾਲੀ ਅਤੇ ਉਸ ਦਾ ਡਰਾਈਵਰ ਮੌਕੇ ਤੋਂ ਗ੍ਰਿਫ਼ਤਾਰ ਕਰ ਲਿਆ। ਆਮ ਆਦਮੀ ਪਾਰਟੀ ਦੇ ਉਮੀਦਵਾਰ ਵਿਧਾਇਕ ਬਣਦੇ ਹੀ ਹਰਕਤ ਵਿੱਚ ਨਜ਼ਰ ਆ ਰਹੇ ਹਨ। ਬੀਤੀ ਸ਼ਾਮ ਫਾਜ਼ਿਲਕਾ ਦੇ ਸਰਹੱਦੀ ਪਿੰਡ ਪੱਕਾ ਚਿਸਤੀ ਵਿੱਚ ਕੌਮਾਂਤਰੀ ਸਰਹੱਦ ’ਤੇ ਕੰਡਿਆਲੀ ਤਾਰ ਦੇ ਕੋਲ ਰੇਤ ਦੀ ਨਾਜਾਇਜ਼ ਮਾਈਨਿੰਗ ਚੱਲ ਰਹੀ ਸੀ। ਜਿਸ ਦੀ ਜਾਣਕਾਰੀ ਫਾਜ਼ਿਲਕਾ ਦੇ ਵਿਧਾਇਕ ਨੂੰ ਮਿਲੀ ਤਾਂ ਉਹ ਪੁਲਿਸ ਅਤੇ ਮਾਈਨਿੰਗ ਅਧਿਕਾਰੀਆਂ ਦੇ ਨਾਲ ਮੌਕੇ ‘ਤੇ ਪਹੁੰਚੇ। ਪਰ ਵਾਹਨਾਂ ਨੂੰ ਆਉਂਦੇ ਦੇਖ ਮਾਈਨਿੰਗ ਕਰਨ ਵਾਲੇ ਲੋਕ ਭੱਜਣ ਲੱਗੇ ਪਰ ਰੇਤ ਦੀ ਇੱਕ ਟਰੈਕਟਰ ਟਰਾਲੀ ਨਾਲ ਇੱਕ ਵਿਅਕਤੀ ਕਾਬੂ ਆ ਗਿਆ।