punjab
ਨਵ-ਨਿਯੁਕਤ ਕੈਬਿਨੇਟ ਮੰਤਰੀ ਡਾ. ਬਲਵੀਰ ਸਿੰਘ ਨੇ ਸੰਭਾਲਿਆ ਸਿਹਤ ਮੰਤਰੀ ਦਾ ਅਹੁਦਾ
ਪੰਜਾਬ ਦੇ ਸਿਹਤ ਮੰਤਰੀ ਦਾ ਅਹੁਦਾ ਡਾ. ਬਲਬੀਰ ਸਿੰਘ ਵੱਲੋਂ ਸੰਭਾਲ ਲਿਆ ਗਿਆ ਹੈ। ਡਾ. ਬਲਬੀਰ ਸਿੰਘ ਦੇ ਅਹੁਦਾ ਸੰਭਾਲਣ ਮੌਕੇ ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਅਤੇ ਅਮਨ ਅਰੋੜਾ ਵੀ ਮੌਜੂਦ ਰਹੇ ਅਤੇ ਉਨਾਂ ਨੂੰ ਸ਼ੁਭ ਕਾਮਨਾਵਾਂ ਦਿੱਤੀਆਂ ਉਥੇ ਮੁੱਖ ਮੰਤਰੀ ਭਗਵੰਤ ਮਾਨ ਮੰਤਰੀ ਅਤੇ ਖੇਡ ਮੰਤਰੀ ਮੀਤ ਹੇਅਰ ਵਲੋਂ ਵੀ ਉਨਾਂ ਨੂੰ ਸ਼ੁਭ ਕਾਮਨਾਵਾਂ ਦਿੱਤੀਆਂ
ਆਪਣਾ ਅਹੁਦਾ ਸੰਭਾਲਦੇ ਹੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਨੂੰ ਸਿਹਤਮੰਦ ਬਣਾਉਣਾ ਹੈ ਅਤੇ 100 ਮੁਹੱਲਾ ਕਲੀਨਿਕ ਖੋਲ੍ਹੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਹੁਣ 500 ਆਮ ਆਦਮੀ ਕਲੀਨਿਕ ਖੋਲ੍ਹਣ ਦਾ ਹੋਰ ਟੀਚਾ ਹੈ।