Connect with us

Punjab

ਅੰਮ੍ਰਿਤਸਰ ਦੇ ਨਵ-ਨਿਯੁਕਤ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਐਡਵੋਕੇਟ ਧਾਮੀ ਨਾਲ ਕੀਤੀ ਮੁਲਾਕਾਤ

Published

on

ਸ਼੍ਰੋਮਣੀ ਕਮੇਟੀ ਦਫ਼ਤਰ ਪੁੱਜਣ ’ਤੇ ਪੁਲਿਸ ਕਮਿਸ਼ਨਰ ਦਾ ਕੀਤਾ ਗਿਆ ਸਨਮਾਨ

ਅੰਮ੍ਰਿਤਸਰ, 24 ਨਵੰਬਰ 2023: ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਨਿਯੁਕਤ ਹੋਣ ਮਗਰੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ ਸ. ਗੁਰਪ੍ਰੀਤ ਸਿੰਘ ਭੁੱਲਰ ਆਈਪੀਐਸ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨਾਲ ਮੁਲਾਕਾਤ ਕੀਤੀ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਨਵ-ਨਿਯੁਕਤ ਪੁਲਿਸ ਕਮਿਸ਼ਨਰ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਐਡਵੋਕੇਟ ਧਾਮੀ ਨੇ ਸ. ਗੁਰਪ੍ਰੀਤ ਸਿੰਘ ਭੁੱਲਰ ਆਈਪੀਐਸ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਆਉਂਦੇ ਰਸਤਿਆਂ ’ਤੇ ਟ੍ਰੈਫਿਕ ਵਿਵਸਥਾ ਵੱਲੋਂ ਉਚੇਚਾ ਧਿਆਨ ਦੇਣ ਲਈ ਆਖਿਆ, ਜਿਸ ’ਤੇ ਪੁਲਿਸ ਕਮਿਸ਼ਨਰ ਨੇ ਗੰਭੀਰਤਾ ਨਾਲ ਕਾਰਜ ਕਰਨ ਦੀ ਵਚਨਬੱਧਤਾ ਪ੍ਰਗਟਾਈ। ਇਸ ਮੁਲਾਕਾਤ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸ. ਭੁੱਲਰ ਨੂੰ ਹਰ ਤਰ੍ਹਾਂ ਦਾ ਸਹਿਯੋਗ ਦੇਣ ਦਾ ਵੀ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਹਮੇਸ਼ਾ ਹੀ ਗੁਰੂ ਨਗਰੀ ਦੀ ਬੇਹਤਰੀ ਲਈ ਕਾਰਜਸ਼ੀਲ ਅਤੇ ਤਤਪਰ ਰਹਿੰਦੀ ਹੈ ਅਤੇ ਇਸੇ ਤਹਿਤ ਹੀ ਭਵਿੱਖ ਵਿਚ ਵੀ ਪੁਲਿਸ ਪ੍ਰਸ਼ਾਸਨ ਨੂੰ ਲੋੜੀਂਦਾ ਸਹਿਯੋਗ ਦਿੱਤਾ ਜਾਵੇਗਾ। ਪੁਲਿਸ ਕਮਿਸ਼ਨਰ ਸ. ਗੁਰਪ੍ਰੀਤ ਸਿੰਘ ਭੁੱਲਰ ਆਈਪੀਐਸ ਨੇ ਕਿਹਾ ਕਿ ਉਹ ਸ਼ਹਿਰ ਦੀ ਇਤਿਹਾਸਕ ਮਹੱਤਤਾ ਦੇ ਮੱਦੇਨਜ਼ਰ ਹਰ ਪੱਖ ਤੋਂ ਸੰਜੀਦਾ ਭਾਵਨਾ ਨਾਲ ਕਾਰਜ ਕਰਨ ਦਾ ਯਤਨ ਕਰਨਗੇ।