Connect with us

Punjab

ਪੰਜਾਬ ‘ਚ AAP ਦੇ ਨਵੇਂ ਬਣੇ ਵਿਧਾਇਕਾਂ ਨੇ ਚੁੱਕੀ ਸਹੁੰ

Published

on

ਪੰਜਾਬ ਵਿਚ ਵਿਧਾਨ ਸਭਾ ਦੀਆਂ ਚੋਣਾਂ ਜਿੱਤਣ ਵਾਲੇ ਚਾਰੋਂ ਵਿਧਾਇਕਾਂ ਵਿਚੋਂ 3 ਵਿਧਾਇਕਾਂ ਨੇ ਵਿਧਾਇਕ ਦੇ ਅਹੁਦੇ ਦੀ ਸਹੁੰ ਚੁੱਕ ਲਈ ਹੈ। ਇਥੇ ਦੱਸ ਦੇਈਏ ਕਿ ਪੰਜਾਬ ਵਿਧਾਨ ਸਭਾ ਵਿਚ ਚੋਣਾਂ ਜਿੱਤ ਕੇ 4 ਨਵੇਂ ਵਿਧਾਇਕ ਬਣੇ ਹਨ, ਜਿਨ੍ਹਾਂ ਵਿਚੋਂ ਤਿੰਨ ਵਿਧਾਇਕ ਆਮ ਆਦਮੀ ਪਾਰਟੀ ਦੇ ਵਿਧਾਇਕ ਹਨ ਜਦਕਿ ਇਕ ਵਿਧਾਇਕ ਕਾਂਗਰਸ ਪਾਰਟੀ ਦਾ ਵਿਧਾਇਕ ਹੈ।

ਸਹੁੰ ਚੁੱਕ ਸਮਾਗਮ ਚੰਡੀਗੜ੍ਹ ਵਿਖੇ ਪੰਜਾਬ ਵਿਧਾਨ ਸਭਾ ਵਿਚ ਕੀਤਾ ਗਿਆ। ਇਸ ਦੌਰਾਨ ਹਰਦੀਪ ਸਿੰਘ ਡਿੰਪੀ ਡਿੱਲੋਂ, ਗੁਰਦੀਪ ਸਿੰਘ ਰੰਧਾਵਾ ਅਤੇ ਇਸ਼ਾਂਕ ਚੱਬੇਵਾਲ ਨੇ ਸਹੁੰ ਚੁੱਕ ਲਈ ਹੈ। ਮੁੱਖ ਮੰਤਰੀ ਭਗਵੰਤ ਮਾਨ ਵਿਧਾਇਕਾਂ ਨੂੰ ਸਹੁੰ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਹੁੰ ਚੁਕਾਈ। ਇਸ ਦੇ ਨਾਲ ਹੀ ਪੰਜਾਬ ਵਿਚ ਆਮ ਆਦਮੀ ਪਾਰਟੀ ਦੇ 92 ਤੋਂ ਵੱਧ ਕੇ 95 ਵਿਧਾਇਕ ਹੋ ਚੁੱਕੇ ਹਨ ਜਦਕਿ ਕਾਂਗਰਸ ਪਾਰਟੀ ਦੇ ਵਿਧਾਇਕ 16 ਰਹਿ ਗਏ ਹਨ।