Punjab
NIA ਨੇ ਕੀਤੀ ਵੱਡੀ ਕਾਰਵਾਈ,ਕੈਨੇਡਾ ‘ਚ ਲੁਕੇ ਅੱਤਵਾਦੀ ਲਖਬੀਰ ਸਿੰਘ ਉਰਫ ਲੰਡਾ ‘ਤੇ ਰੱਖਿਆ 15 ਲੱਖ ਦਾ ਇਨਾਮ ਐਲਾਨ

ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨਆਈਏ) ਨੇ ਪੰਜਾਬ ਵਿੱਚ ਆਰਪੀਜੀ ਹਮਲੇ ਦੇ ਮਾਸਟਰਮਾਈਂਡ ਅੱਤਵਾਦੀ ਲਖਬੀਰ ਸਿੰਘ ਲੰਡਾ ਖ਼ਿਲਾਫ਼ 15 ਲੱਖ ਰੁਪਏ ਦੇ ਇਨਾਮ ਦਾ ਐਲਾਨ ਕੀਤਾ ਹੈ। ਪੰਜਾਬ ਦੇ ਤਰਨਤਾਰਨ ਜ਼ਿਲ੍ਹੇ ਦੇ ਪਿੰਡ ਹਰੀਕੇ ਦਾ ਰਹਿਣ ਵਾਲਾ ਲਖਬੀਰ ਇਸ ਸਮੇਂ ਕੈਨੇਡਾ ਦੇ ਅਲਬਰਟਾ ਦੇ ਐਡਮਿੰਟਨ ਸ਼ਹਿਰ ਵਿੱਚ ਲੁਕਿਆ ਹੋਇਆ ਹੈ। ਐਨਆਈਏ ਨੇ ਪਿਛਲੇ ਸਾਲ 20 ਅਗਸਤ ਨੂੰ ਉਸ ਦੇ ਖ਼ਿਲਾਫ਼ ਆਈਪੀਸੀ ਦੀ ਧਾਰਾ 120ਬੀ, 121, 121ਏ ਅਤੇ ਗ਼ੈਰਕਾਨੂੰਨੀ ਗਤੀਵਿਧੀਆਂ ਰੋਕਥਾਮ ਐਕਟ (ਯੂਏਪੀਏ) 1967 ਦੀਆਂ ਧਾਰਾਵਾਂ 17, 18, 18-ਬੀ ਅਤੇ 38 ਦੇ ਤਹਿਤ ਕੇਸ ਦਰਜ ਕੀਤਾ ਸੀ।
ਦੇਸ਼ ਦੇ ਵੱਖ-ਵੱਖ ਹਿੱਸਿਆਂ ‘ਚ ਮਾਮਲਾ ਦਰਜ ਐਨਆਈਏ ਨੇ ਕਿਹਾ, ਲਖਬੀਰ ਨਾਲ ਸਬੰਧਤ ਜਾਣਕਾਰੀ ਦਿੱਲੀ ਵਿੱਚ ਐਨਆਈਏ ਹੈੱਡਕੁਆਰਟਰ ਨਾਲ 011-24368800 ‘ਤੇ ਕਾਲ ਕਰਕੇ ਜਾਂ ਵਟਸਐਪ ਅਤੇ ਟੈਲੀਗ੍ਰਾਮ ਦੁਆਰਾ +91-8585931100 ‘ਤੇ ਅਤੇ do.nia a@gov.in ‘ਤੇ ਮੇਲ ਕਰਕੇ ਸਾਂਝੀ ਕੀਤੀ ਜਾ ਸਕਦੀ ਹੈ। NIA ਦੇ ਚੰਡੀਗੜ੍ਹ ਦਫ਼ਤਰ ਨੂੰ 0172-2682900, 2682901 ‘ਤੇ ਕਾਲ ਕਰਕੇ, 7743002947 ‘ਤੇ ਵਟਸਐਪ ਅਤੇ ਟੈਲੀਗ੍ਰਾਮ ਰਾਹੀਂ ਅਤੇ info-chd.nia@gov.in ‘ਤੇ ਮੇਲ ਕਰਕੇ ਸੰਪਰਕ ਕੀਤਾ ਜਾ ਸਕਦਾ ਹੈ।