Punjab
ਪੰਜਾਬ ‘ਚ NIA ਗੈਂਗਸਟਰ-ਅੱਤਵਾਦੀਆਂ ਖਿਲਾਫ ਵੱਡੀ ਕਾਰਵਾਈ ਕਰਨ ਦੀ ਤਿਆਰੀ ‘ਚ…

ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐੱਨ.ਆਈ.ਏ.) ਪੰਜਾਬ ਦੇ ਗੈਂਗਸਟਰ-ਅੱਤਵਾਦੀਆਂ ਖਿਲਾਫ ਵੱਡੀ ਕਾਰਵਾਈ ਕਰਨ ਦੀ ਤਿਆਰੀ ਕਰ ਰਹੀ ਹੈ।
ਦਰਅਸਲ, ਐਨ.ਆਈ.ਏ. ਨੇ ਪੰਜਾਬ ਦੇ 57 ਗੈਂਗਸਟਰ ਅੱਤਵਾਦੀਆਂ ਦੀ ਸੂਚੀ ਤਿਆਰ ਕੀਤੀ ਹੈ, ਜਿਨ੍ਹਾਂ ਦੀ ਜਾਇਦਾਦ ਦਾ ਰਿਕਾਰਡ ਪੰਜਾਬ ਸਰਕਾਰ ਤੋਂ ਮੰਗਿਆ ਗਿਆ ਹੈ। ਇਸ ਸਬੰਧੀ NIA ਨੇ ਪੰਜਾਬ ਸਰਕਾਰ ਨੂੰ ਪੱਤਰ ਲਿਖ ਕੇ ਗੈਂਗਸਟਰਾਂ ਅਤੇ ਅੱਤਵਾਦੀਆਂ ਦੀ ਸੂਚੀ ਦਿੱਤੀ ਹੈ। ਇਸ ਤੋਂ ਇਲਾਵਾ ਖਾਲਿਸਤਾਨ ਲਿਬਰੇਸ਼ਨ ਫੋਰਸ (KLF) ਸਿੱਖ ਫਾਰ ਜਸਟਿਸ (SFJ) ਅਤੇ ਲਾਰੈਂਸ ਬਿਸ਼ਨੋਈ ਗੈਂਗ ਦੇ ਮੈਂਬਰਾਂ ਦੀ ਵੀ ਜਾਣਕਾਰੀ ਮੰਗੀ ਗਈ ਹੈ।