Connect with us

Punjab

ਹਰਦੀਪ ਨਿੱਝਰ ਦੀ ਰਿਹਾਇਸ਼ ‘ਤੇ NIA ਨੇ ਚਿਪਕਾਇਆ ਨੋਟਿਸ…

Published

on

ਜਲੰਧਰ 23ਸਤੰਬਰ 2023:  ਭਾਰਤ ਅਤੇ ਕੈਨੇਡਾ ਵਿਚਾਲੇ ਚੱਲ ਰਹੇ ਵਿਵਾਦ ਦਾ ਕਾਰਨ ਬਣੇ ਅੱਤਵਾਦੀ ਹਰਦੀਪ ਸਿੰਘ ਨਿੱਝਰ ਦੇ ਜਲੰਧਰ ਸਥਿਤ ਘਰ ‘ਤੇ ਰਾਸ਼ਟਰੀ ਜਾਂਚ ਏਜੰਸੀ (ਐੱਨ.ਆਈ.ਏ.) ਨੇ ਨੋਟਿਸ ਚਿਪਕਾਇਆ ਹੈ। ਅੱਤਵਾਦੀ ਹਰਦੀਪ ਸਿੰਘ ਨਿੱਝਰ ਪੰਜਾਬ ਵਿੱਚ ਟਾਰਗੇਟ ਕਿਲਿੰਗ ਦਾ ਮਾਸਟਰਮਾਈਂਡ ਸੀ। ਉਸ ਨੇ ਪੰਜਾਬ ਵਿਚ ਹਿੰਦੂ ਨੇਤਾਵਾਂ ਦੇ ਕਤਲ ਅਤੇ ਸ਼ਿੰਗਾਰ ਸਿਨੇਮਾ ਬਲਾਸਟ ਕੇਸ ਦਾ ਤਾਣਾ-ਬਾਣਾ ਬੁਣਿਆ ਸੀ।

ਅੱਤਵਾਦੀ ਹਰਦੀਪ ਸਿੰਘ ਨਿੱਝਰ ਦੀ ਕੈਨੇਡਾ ‘ਚ ਜੂਨ ‘ਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਸਰੀ ਦੇ ਗੁਰੂ ਨਾਨਕ ਸਿੱਖ ਗੁਰਦੁਆਰਾ ਸਾਹਿਬ ਦੇ ਅਹਾਤੇ ‘ਚ ਹਰਦੀਪ ਨਿੱਝਰ ‘ਤੇ ਦੋ ਨੌਜਵਾਨਾਂ ਨੇ ਗੋਲੀਆਂ ਚਲਾ ਦਿੱਤੀਆਂ, ਉਸ ਦੀ ਲਾਸ਼ ਇਕ ਕਾਰ ‘ਚੋਂ ਮਿਲੀ। ਮੁਲਜ਼ਮ ਮੌਕੇ ਤੋਂ ਫਰਾਰ ਹੋਣ ਵਿੱਚ ਕਾਮਯਾਬ ਹੋ ਗਿਆ। ਕੁਝ ਦਿਨ ਪਹਿਲਾਂ ਹੀ ਕੈਨੇਡਾ ਦੇ ਪੀਐੱਮ ਨੇ ਨਿੱਝਰ ਦੇ ਕਤਲ ਦਾ ਦੋਸ਼ ਭਾਰਤ ‘ਤੇ ਲਾਇਆ ਸੀ।