Punjab
BREAKING: ਲੁਧਿਆਣਾ ‘ਚ NIA ਦਾ ਛਾਪਾ, ਮਨੀ ਐਕਸਚੇਂਜਰ ਦੇ ਘਰ ਤਲਾਸ਼ੀ ਲਈ ਪਹੁੰਚੀ ਟੀਮ

ਲੁਧਿਆਣਾ 27ਸਤੰਬਰ 2023: ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (NIA) ਨੇ ਲੁਧਿਆਣਾ ਦੇ ਜਗਰਾਓਂ ਸਥਿਤ ਗੋਇਲ ਮਨੀ ਐਕਸਚੇਂਜਰ ਦੇ ਘਰ ਛਾਪਾ ਮਾਰਿਆ ਹੈ। ਟੀਮ ਬੁੱਧਵਾਰ ਸਵੇਰੇ ਉਨ੍ਹਾਂ ਦੇ ਵਿਜੇ ਨਗਰ ਸਥਿਤ ਘਰ ਪਹੁੰਚੀ। ਫਿਲਹਾਲ ਅਧਿਕਾਰੀਆਂ ਨੇ ਬਿਆਨ ਦੇਣ ਤੋਂ ਇਨਕਾਰ ਕਰ ਦਿੱਤਾ ਹੈ।
ਇਸ ਤੋਂ ਪਹਿਲਾਂ ਵੀ ਮਨੀ ਐਕਸਚੇਂਜਰ ‘ਤੇ ਕਰੀਬ 7 ਵਾਰ ਛਾਪੇਮਾਰੀ ਹੋ ਚੁੱਕੀ ਹੈ। ਟੀਮ ਨੂੰ ਸ਼ੱਕ ਹੈ ਕਿ ਇੱਥੋਂ ਖਾਲਿਸਤਾਨ ਸਮਰਥਕਾਂ ਅਤੇ ਗੈਂਗਸਟਰਾਂ ਵਿਚਾਲੇ ਪੈਸਿਆਂ ਦਾ ਲੈਣ-ਦੇਣ ਹੁੰਦਾ ਹੈ। ਜਦੋਂ ਟੀਮ ਘਰ ਪਹੁੰਚੀ ਤਾਂ ਸਾਰੇ ਮੈਂਬਰ ਸੁੱਤੇ ਪਏ ਸਨ।
ਦੱਸ ਦੇਈਏ ਕਿ ਅੱਤਵਾਦੀ ਅਰਸ਼ ਡੱਲਾ ਅਕਸਰ ਜਗਰਾਉਂ ਦੇ ਕਾਰੋਬਾਰੀਆਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੰਦਾ ਰਹਿੰਦਾ ਹੈ। ਇਸ ਕਾਰਨ ਐਨਆਈਏ ਦੀ ਟੀਮ ਜਗਰਾਓਂ ਵਿੱਚ ਇਸ ਨਾਲ ਸਬੰਧ ਰੱਖਣ ਵਾਲੇ ਵੱਖ-ਵੱਖ ਲੋਕਾਂ ’ਤੇ ਛਾਪੇਮਾਰੀ ਕਰ ਰਹੀ ਹੈ।