Connect with us

Punjab

ਪੰਜਾਬ ‘ਚ 30 ਥਾਵਾਂ ‘ਤੇ NIA ਨੇ ਮਾਰਿਆ ਸਵੇਰੇ ਸਵੇਰੇ ਛਾਪਾ, ਬਠਿੰਡਾ ‘ਚ ਗੈਂਗਸਟਰ ਹੈਰੀ ਤੇ ਗੁਰਪ੍ਰੀਤ ਦੇ ਘਰਾਂ ਦੀ ਤਲਾਸ਼ੀ

Published

on

ਬਠਿੰਡਾ 27ਸਤੰਬਰ 2023: ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨਆਈਏ) ਨੇ ਪੰਜਾਬ ਵਿੱਚ 30 ਥਾਵਾਂ ’ਤੇ ਛਾਪੇ ਮਾਰੇ ਹਨ। ਦੱਸਿਆ ਜਾ ਰਿਹਾ ਹੈ ਕਿ ਇਹ ਛਾਪੇਮਾਰੀ ਭਾਰਤ-ਕੈਨੇਡਾ ਵਿਵਾਦ ਅਤੇ ਖਾਲਿਸਤਾਨ ਸਮਰਥਕਾਂ ਦੀਆਂ ਧਮਕੀਆਂ ਤੋਂ ਬਾਅਦ ਕੀਤੀ ਗਈ ਹੈ। ਹਾਲਾਂਕਿ ਇਸ ਦੀ ਅਧਿਕਾਰਤ ਪੁਸ਼ਟੀ ਨਹੀਂ ਹੋਈ ਹੈ।

ਬਠਿੰਡਾ ‘ਚ ਬੁੱਧਵਾਰ ਸਵੇਰੇ ਕਰੀਬ 6 ਵਜੇ NIA ਦੀਆਂ ਦੋ ਟੀਮਾਂ ਰਾਮਪੁਰਾ ਅਤੇ ਮੋੜ ਮੰਡੀ ਪਹੁੰਚੀਆਂ। ਟੀਮ ਵੱਲੋਂ ਪਿੰਡ ਜੇਠੂਕੇ ਵਿੱਚ ਗੁਰਪ੍ਰੀਤ ਸਿੰਘ ਉਰਫ਼ ਗੁਰੀ ਦੇ ਘਰ ਦੀ ਤਲਾਸ਼ੀ ਲਈ ਜਾ ਰਹੀ ਹੈ। ਗੁਰੀ ਬਠਿੰਡਾ ਕਤਲ ਸਮੇਤ ਕਈ ਮਾਮਲਿਆਂ ਵਿੱਚ ਲੋੜੀਂਦਾ ਮੁਲਜ਼ਮ ਹੈ। ਟੀਮ ਹੈਰੀ ਮੋਰ ਦੇ ਘਰ ਪਹੁੰਚ ਗਈ ਹੈ। ਹੈਰੀ ਦਾ ਵੀ ਕਈ ਮਾਮਲਿਆਂ ਵਿੱਚ ਨਾਮ ਹੈ।