Connect with us

Punjab

ਸੂਬੇ ਵਿੱਚ ਖਰੀਦ ਦੇ ਨੋਵੇਂ ਦਿਨ 647371 ਮੀਟ੍ਰਿਕ ਟਨ ਕਣਕ ਦੀ ਹੋਈ ਖ਼ਰੀਦ

Published

on

ਚੰਡੀਗੜ੍ਹ, 23 ਅਪ੍ਰੈਲ : ਪੰਜਾਬ ਰਾਜ ਵਿੱਚ ਅੱਜ ਕਣਕ ਦੀ ਖਰੀਦ ਦੇ ਨੋਵੇਂ ਦਿਨ 647371 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਜਿਸ ਵਿਚੋਂ ਸਰਕਾਰੀ ਏਜੰਸੀਆਂ ਵੱਲੋਂ 646830 ਅਤੇ ਆੜ੍ਹਤੀਆਂ ਵਲੋਂ 541 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਇਕ ਬੁਲਾਰੇ ਨੇ ਦੱਸਿਆ ਕਿ ਸੂਬੇ ਵਿੱਚ 646830 ਮੀਟ੍ਰਿਕ ਟਨ ਕਣਕ ਦੀ ਖਰੀਦ ਸਰਕਾਰੀ ਏਜੰਸੀਆਂ ਦੁਆਰਾ ਕੀਤੀ ਗੲੀ ਹੈ ਜਿਸ ਵਿਚੋਂ ਪਨਗ੍ਰੇਨ ਵੱਲੋਂ 139659 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 158032 ਮੀਟ੍ਰਿਕ ਟਨ ਅਤੇ ਪਨਸਪ ਵੱਲੋਂ 148529 ਮੀਟ੍ਰਿਕ ਟਨ ਕਣਕ ਖ਼ਰੀਦੀ ਗਈ ਹੈ ਜਦਕਿ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਵਲੋਂ 89390 ਮੀਟ੍ਰਿਕ ਟਨ ਕਣਕ ਖ਼ਰੀਦੀ ਗਈ ਹੈ।

ਕੇਂਦਰ ਸਰਕਾਰ ਦੀ ਏਜੰਸੀ ਐਫ.ਸੀ.ਆਈ. ਵੱਲੋਂ 60031 ਮੀਟ੍ਰਿਕ ਟਨ ਕਣਕ ਖ਼ਰੀਦੀ ਜਾ ਗੲੀ ਹੈ।
ਇਸ ਤੋਂ ਇਲਾਵਾ ਪਨਗ੍ਰੇਨ ਵਲੋਂ ਪੰਜਾਬ ਵਿੱਚ ਜਨਤਕ ਵੰਡ ਲੲੀ 51189 ਮੀਟ੍ਰਿਕ ਟਨ ਕਣਕ ਵੀ ਖਰੀਦੀ ਗਈ ਹੈ।
ਬੁਲਾਰੇ ਨੇ ਦੱਸਿਆ ਨੋਵੇਂ ਦਿਨ ਦੀ ਖਰੀਦ ਸਮੇਤ ਹੁਣ ਤੱਕ ਰਾਜ ਵਿੱਚ ਕੁਲ 2797108 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ।