Connect with us

National

ਨਿਰਮਲਾ ਸੀਤਾਰਮਨ ਨੇ ਬਜਟ ‘ਚ ਆਖੀਆਂ ਇਹ ਵੱਡੀਆਂ ਗੱਲਾਂ

Published

on

ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਬਜਟ ਪੇਸ਼ ਕਰ ਦਿੱਤਾ ਹੈ। ਨਿਰਮਲਾ ਸੀਤਾਰਮਨ ਦਾ ਇਹ ਲਗਾਤਾਰ 7ਵਾਂ ਬਜਟ ਹੈ। ਉਨ੍ਹਾਂ ਕਿਹਾ, ‘ਸਰਕਾਰ ਦਾ ਧਿਆਨ ਗਰੀਬਾਂ, ਔਰਤਾਂ, ਨੌਜਵਾਨਾਂ ਅਤੇ ਕਿਸਾਨਾਂ ‘ਤੇ ਹੋਵੇਗਾ। ਸਰਕਾਰ ਰੁਜ਼ਗਾਰ ਦੇ ਮੌਕੇ ਵਧਾਏਗੀ।

ਬਜਟ ਦੀਆਂ  ਵੱਡੀਆਂ ਗੱਲਾਂ…..

ਜੇਕਰ ਤਨਖਾਹ 1 ਲੱਖ ਰੁਪਏ ਤੋਂ ਘੱਟ ਹੈ, ਤਾਂ ਪਹਿਲੀ ਵਾਰ EPFO ​​ਨਾਲ ਰਜਿਸਟਰ ਕਰਨ ਵਾਲੇ ਲੋਕਾਂ ਨੂੰ ਤਿੰਨ ਕਿਸ਼ਤਾਂ ਵਿੱਚ 15,000 ਰੁਪਏ ਦੀ ਸਹਾਇਤਾ ਮਿਲੇਗੀ। ਪਹਿਲੀ ਵਾਰ ਨੌਕਰੀ ਕਰਨ ਵਾਲੇ ਨੂੰ ਨੌਜਵਾਨ ਨੂੰ ਮਿਲੇਗਾ ਲਾਭ

ਐਜੂਕੇਸ਼ਨ ਲੋਨ ਲਈ: ਜਿਨ੍ਹਾਂ ਲੋਕਾਂ ਨੂੰ ਸਰਕਾਰੀ ਸਕੀਮਾਂ ਦੇ ਤਹਿਤ ਕੋਈ ਲਾਭ ਨਹੀਂ ਮਿਲ ਰਿਹਾ ਹੈ, ਉਨ੍ਹਾਂ ਨੂੰ ਦੇਸ਼ ਭਰ ਦੀਆਂ ਸੰਸਥਾਵਾਂ ਵਿੱਚ ਦਾਖਲੇ ਲਈ ਕਰਜ਼ਾ ਮਿਲੇਗਾ। ਸਰਕਾਰ ਕਰਜ਼ੇ ਦੀ ਰਕਮ ਦਾ 3 ਫੀਸਦੀ ਤੱਕ ਦੇਵੇਗੀ। ਇਸਦੇ ਲਈ ਈ-ਵਾਉਚਰ ਪੇਸ਼ ਕੀਤੇ ਜਾਣਗੇ, ਜੋ ਹਰ ਸਾਲ ਇੱਕ ਲੱਖ ਵਿਦਿਆਰਥੀਆਂ ਨੂੰ ਦਿੱਤੇ ਜਾਣਗੇ।

ਬਿਹਾਰ ਅਤੇ ਆਂਧਰਾ ਪ੍ਰਦੇਸ਼ ਲਈ: ਆਂਧਰਾ ਪ੍ਰਦੇਸ਼ ਨੂੰ 15 ਹਜ਼ਾਰ ਕਰੋੜ ਰੁਪਏ ਅਤੇ ਬਿਹਾਰ ਨੂੰ 41 ਹਜ਼ਾਰ ਕਰੋੜ ਰੁਪਏ ਦੀ ਸਹਾਇਤਾ। ਬਿਹਾਰ, ਝਾਰਖੰਡ, ਪੱਛਮੀ ਬੰਗਾਲ, ਉੜੀਸਾ ਅਤੇ ਆਂਧਰਾ ਪ੍ਰਦੇਸ਼ ਲਈ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਵਿਸ਼ੇਸ਼ ਯੋਜਨਾ।

ਕਿਸਾਨਾਂ ਲਈ: ਜ਼ਮੀਨ ਦੀ ਰਜਿਸਟਰੀ ‘ਤੇ 6 ਕਰੋੜ ਕਿਸਾਨਾਂ ਦੀ ਜਾਣਕਾਰੀ ਲਿਆਂਦੀ ਜਾਵੇਗੀ। 5 ਰਾਜਾਂ ਵਿੱਚ ਨਵੇਂ ਕਿਸਾਨ ਕ੍ਰੈਡਿਟ ਕਾਰਡ ਜਾਰੀ ਕੀਤੇ ਜਾਣਗੇ।
ਨੌਜਵਾਨਾਂ ਲਈ: ਮੁਦਰਾ ਲੋਨ ਦੀ ਰਕਮ 10 ਲੱਖ ਰੁਪਏ ਤੋਂ ਵਧਾ ਕੇ 20 ਲੱਖ ਰੁਪਏ ਕਰ ਦਿੱਤੀ ਗਈ ਹੈ। 5 ਕਰੋੜ ਨੌਜਵਾਨਾਂ ਨੂੰ 500 ਪ੍ਰਮੁੱਖ ਕੰਪਨੀਆਂ ਵਿੱਚ ਇੰਟਰਨਸ਼ਿਪ ਦੇਣ ਦਾ ਵਾਅਦਾ।

ਔਰਤਾਂ ਅਤੇ ਲੜਕੀਆਂ ਲਈ: ਔਰਤਾਂ ਅਤੇ ਲੜਕੀਆਂ ਨੂੰ ਲਾਭ ਪਹੁੰਚਾਉਣ ਵਾਲੀਆਂ ਯੋਜਨਾਵਾਂ ਲਈ 3 ਲੱਖ ਕਰੋੜ ਰੁਪਏ ਦੀ ਵਿਵਸਥਾ।

ਘਰ ਮੁਫਤ ਬਿਜਲੀ ਯੋਜਨਾ: 1 ਕਰੋੜ ਘਰਾਂ ਨੂੰ ਹਰ ਮਹੀਨੇ 300 ਯੂਨਿਟ ਤੱਕ ਮੁਫਤ ਬਿਜਲੀ।

ਮੋਬਾਈਲ ਫ਼ੋਨ ਹੋਣਗੇ ਸਸਤੇ: ਮੋਬਾਈਲ ਫ਼ੋਨਾਂ ਅਤੇ ਪੁਰਜ਼ਿਆਂ ‘ਤੇ ਕਸਟਮ ਡਿਊਟੀ ਘਟਾਈ ਗਈ ਹੈ। ਮੋਬਾਈਲ ਹੋਣਗੇ ਸਸਤੇ ਸੋਨੇ ਅਤੇ ਚਾਂਦੀ ਦੇ ਗਹਿਣਿਆਂ ‘ਤੇ ਕਸਟਮ ਡਿਊਟੀ ਘਟਾ ਕੇ 6 ਫੀਸਦੀ ਕਰ ਦਿੱਤੀ ਗਈ ਹੈ।

ਤਨਖਾਹਦਾਰਾਂ ਲਈ: ਨਵੀਂ ਟੈਕਸ ਪ੍ਰਣਾਲੀ ਵਿੱਚ 7.75 ਲੱਖ ਰੁਪਏ ਤੱਕ ਦੀ ਆਮਦਨ ਟੈਕਸ ਮੁਕਤ ਹੈ, 17.5 ਹਜ਼ਾਰ ਰੁਪਏ ਦਾ ਲਾਭ।

ਇੰਟਰਨਸ਼ਿਪ ਲਈ 500 ਕੰਪਨੀਆਂ ‘ਚ ਮੌਕਾ

ਸੋਨਾ ਚਾਂਦੀ ਦੀਆਂ ਵਧੀਆਂ ਕੀਮਤਾਂ ਬਾਰੇ ਗੱਲ ਕਰਦਿਆਂ ਦੋਹਾਂ ਧਾਤਾਂ ਉੱਤੇ ਕਸਟਮ ਡਿਊਟੀ ਘਟਾਉਣ ਦਾ ਐਲਾਨ ਕਰ ਦਿੱਤਾ ਹੈ । ਇਸ ਦੇ ਨਾਲ ਸਿੱਧੇ ਤੌਰ ‘ਤੇ ਸੋਨਾ ਚਾਂਦੀ ਦੇ ਗਹਿਣਿਆਂ ਦੀਆਂ ਕੀਮਤਾਂ ‘ਤੇ ਅਸਰ ਪਵੇਗਾ ਅਤੇ ਆਉਣ ਵਾਲੇ ਦਿਨਾਂ ਵਿਚ ਸੋਨਾ ਸਸਤੇ ਹੋਵੇਗਾ

ਕੈਂਸਰ ਦੀਆਂ ਦਵਾਈਆਂ, ਸੋਨਾ-ਚਾਂਦੀ, ਪਲੈਟੀਨਮ, ਮੋਬਾਈਲ ਫ਼ੋਨ, ਮੋਬਾਈਲ ਚਾਰਜਰ, ਬਿਜਲੀ ਦੀਆਂ ਤਾਰਾਂ, ਐਕਸ-ਰੇ ਮਸ਼ੀਨਾਂ, ਸੋਲਰ ਸੈੱਟ, ਚਮੜਾ ਅਤੇ ਸਮੁੰਦਰੀ ਭੋਜਨ