Punjab
ਕੋਈ ਵੀ ਕਾਨੂੰਨ ਤੋਂ ਉਪਰ ਨਹੀਂ, ਮੁੱਖ ਸਕੱਤਰ ਕਥਿਤ ਸਕਾਲਰਸ਼ਿਪ ਘਪਲੇ ਦੀ ਡੂੰਘਾਈ ‘ਚ ਜਾਂਚ ਕਰਨਗੇ: ਕੈਪਟਨ
ਮੁੱਖ ਸਕੱਤਰ ਕਥਿਤ ਸਕਾਲਰਸ਼ਿਪ ਘਪਲੇ ਦੀ ਡੂੰਘਾਈ ‘ਚ ਜਾਂਚ ਕਰਨਗੇ: ਕੈਪਟਨ

ਕੋਈ ਵੀ ਕਾਨੂੰਨ ਤੋਂ ਉਪਰ ਨਹੀਂ, ਮੁੱਖ ਸਕੱਤਰ ਕਥਿਤ ਸਕਾਲਰਸ਼ਿਪ ਘਪਲੇ ਦੀ ਡੂੰਘਾਈ ‘ਚ ਜਾਂਚ ਕਰਨਗੇ: ਕੈਪਟਨ
ਆਪ ਨੂੰ ਸ਼ਰਾਰਤੀ ਪਾਰਟੀ ਦੱਸਦੇ ਹੋਏ ਕਿਹਾ, ਵਿਰੋਧੀਆਂ ਦੇ ਦਬਾਅ ਅੱਗੇ ਨਹੀਂ ਝੁਕਾਂਗਾ
ਚੰਡੀਗੜ੍ਹ, 29 ਅਗਸਤ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨਿਚਰਵਾਰ ਨੂੰ ਕਥਿਤ ਸਕਾਲਰਸ਼ਿਪ ਘੁਟਾਲੇ ਸਬੰਧੀ ਸਪੱਸ਼ਟ ਕਰਦਿਆਂ ਕਿਹਾ ਕਿ ਇਸ ਮਾਮਲੇ ਵਿੱਚ ਦੋਸ਼ੀ ਪਾਇਆ ਜਾਣ ਵਾਲਾ ਕੋਈ ਵੀ ਵਿਅਕਤੀ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਮੁੱਖ ਸਕੱਤਰ ਨੂੰ ਇਸ ਮਾਮਲੇ ਦੀ ਡੂੰਘਾਈ ਵਿੱਚ ਜਾਂਚ ਕਰਨ ਲਈ ਕਿਹਾ ਜਿਸ ਨੂੰ ਕਾਨੂੰਨ ਮੁਤਾਬਕ ਤਰਕਪੂਰਨ ਸਿੱਟੇ ‘ਤੇ ਲਿਜਾਇਆ ਜਾਵੇ।
ਉਨ੍ਹਾਂ ਕਿਹਾ ਕਿ ਮੁੱਖ ਸਕੱਤਰ ਵਿਨੀ ਮਹਾਜਨ ਇਸ ਮਾਮਲੇ ਨਾਲ ਜੁੜੇ ਸਾਰੇ ਪੱਖਾਂ ਨੂੰ ਦੇਖਣਗੇ ਅਤੇ ਕੋਈ ਵੀ ਜੋ ਦੋਸ਼ੀ ਪਾਇਆ ਜਾਵੇਗਾ, ਉਸ ਨੂੰ ਕਾਨੂੰਨ ਵਿਵਸਥਾ ਅਨੁਸਾਰ ਸਜ਼ਾ ਅਤੇ ਜੁਰਮਾਨਾ ਕੀਤਾ ਜਾਵੇਗਾ ਭਾਵੇਂ ਉਹ ਸਰਕਾਰ ਦੇ ਅੰਦਰ ਜਾਂ ਬਾਹਰ ਕਿਹੜੀ ਵੀ ਪੁਜੀਸ਼ਨ ‘ਤੇ ਬੈਠਾ ਹੋਵੇ। ਉਨ੍ਹਾਂ ਇਹ ਗੱਲ ਜ਼ੋਰ ਦੇ ਕੇ ਕਹੀ ਕਿ ਕਾਨੂੰਨ ਆਪਣਾ ਕੰਮ ਕਰੇਗਾ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਨਿਰਪੱਖ ਪੜਤਾਲ ਅਤੇ ਪੂਰਨ ਜਾਂਚ ਤੋਂ ਬਿਨਾਂ ਕਿਸੇ ਨੂੰ ਵੀ ਦੋਸ਼ੀ ਨਹੀਂ ਠਹਿਰਾਇਆ ਜਾ ਸਕਦਾ ਜਿਸ ਕਾਰਨ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਵੀ ਦੋਸ਼ੀ ਆਖਿਆ ਨਹੀਂ ਜਾ ਸਕਦਾ। ਮੁੱਖ ਮੰਤਰੀ ਨੇ ਕਿਹਾ, ”ਇਥੇ ਕਾਨੂੰਨ ਦਾ ਰਾਜ ਹੈ ਜਿਸ ਦੀ ਪਾਲਣਾ ਕੀਤੀ ਜਾਣੀ ਚਾਹੀਦੀ ਹੈ।” ਉਨ੍ਹਾਂ ਕਿਹਾ ਕਿ ਉਹ ਇਸ ਮਾਮਲੇ ਵਿੱਚ ਉਹ ਵਿਰੋਧੀ ਧਿਰ ਦੇ ਦਬਾਅ ਅੱਗੇ ਨਹੀਂ ਝੁੱਕਣਗੇ।
ਉਨ੍ਹਾਂ ਅੱਗੇ ਕਿਹਾ ਕਿ ਕਿਸੇ ਨੂੰ ਵੀ ਬਚਾਉਣ ਜਾਂ ਲੁਕਾਉਣ ਦਾ ਸਵਾਲ ਹੀ ਨਹੀਂ ਪੈਦਾ ਹੁੰਦਾ ਅਤੇ ਇਸ ਮਾਮਲੇ ਵਿੱਚ ਜਿਹੜਾ ਵੀ ਦੋਸ਼ੀ ਪਾਇਆ ਜਾਵੇਗਾ, ਉਸ ਖਿਲਾਫ ਕਾਨੂੰਨ ਤਹਿਤ ਕਾਰਵਾਈ ਕੀਤੀ ਜਾਵੇਗੀ। ਮੁੱਖ ਮੰਤਰੀ ਨੇ ਆਮ ਆਦਮੀ ਪਾਰਟੀ ‘ਤੇ ਵਰ•ਦਿਆਂ ਕਿਹਾ ਕਿ ਉਹ ਸ਼ਰਾਰਤੀ ਪਾਰਟੀ ਵਾਂਗ ਵਿਵਹਾਰ ਕਰਦੀ ਹੋਈ ਇਸ ਮਾਮਲੇ ਵਿੱਚ ਬਿਨਾਂ ਪੂਰਨ ਜਾਂਚ ਦੇ ਸਾਧੂ ਸਿੰਘ ਧਰਮਸੋਤ ‘ਤੇ ਦੋਸ਼ ਲਾਉਂਦੀ ਹੋਈ ਰੌਲਾ ਪਾ ਰਹੀ ਹੈ।
ਆਪ ਅਤੇ ਲੋਕ ਇਨਸਾਫ ਪਾਰਟੀ ਦੇ ਵਿਧਾਇਕਾਂ ਵੱਲੋਂ ਕੱਲ• ਵਿਧਾਨ ਸਭਾ ਵਿੱਚ ਸ਼ੋਰ ਸ਼ਰਾਬਾ ਕਰਕੇ ਕੀਤੀ ਜਾ ਰਹੀ ਮੰਗ
Continue Reading