Connect with us

Politics

ਜੇਕਰ ਕੋਈ ਘਪਲਾ ਕਰਦਾ ਫੜਿਆ ਗਿਆ ਤਾਂ ਬਖਸ਼ਿਆ ਨਹੀਂ ਜਾਵੇਗਾ: ਭਾਰਤ ਭੂਸ਼ਨ ਆਸ਼ੂ

ਮੰਤਰੀ ਭਾਰਤ ਭੂਸ਼ਨ ਆਸ਼ੂ ਵਲੋਂ ਲੁਧਿਆਣਾ ਦੇ ਸਕੂਲ ਵਿਚੋਂ ਰਾਸ਼ਨ ਬੈਗ ਮਿਲਣ ਸਬੰਧੀ ਡਿਪਟੀ ਕਮਿਸ਼ਨਰ ਨੂੰ ਜਾਂਚ ਕਰਨ ਦੇ ਹੁਕਮ

Published

on

ਮੰਤਰੀ ਭਾਰਤ ਭੂਸ਼ਨ ਆਸ਼ੂ ਵਲੋਂ ਲੁਧਿਆਣਾ ਦੇ ਸਕੂਲ ਵਿਚੋਂ ਰਾਸ਼ਨ ਬੈਗ ਮਿਲਣ ਸਬੰਧੀ ਡਿਪਟੀ ਕਮਿਸ਼ਨਰ ਨੂੰ ਜਾਂਚ ਕਰਨ ਦੇ ਹੁਕਮ
ਜੇਕਰ ਕੋਈ ਘਪਲਾ ਕਰਦਾ ਫੜਿਆ ਗਿਆ ਤਾਂ ਬਖਸ਼ਿਆ ਨਹੀਂ ਜਾਵੇਗਾ:ਆਸ਼ੂ 
ਦੋ ਦਿਨਾਂ ਵਿਚ ਪੇਸ਼ ਕਰਨਗੇ ਡਿਪਟੀ ਕਮਿਸ਼ਨਰ ਆਪਣੀ ਰਿਪੋਰਟ
ਚੰਡੀਗੜ, 29 ਅਗਸਤ: ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ ਅੱਜ ਲੁਧਿਆਣਾ ਜ਼ਿਲੇ ਦੇ ਡਿਪਟੀ ਕਮਿਸ਼ਨਰ ਨੂੰ ਹੁਕਮ ਦਿੱਤੇ ਹਨ ਕਿ ਉਹ ਸ਼੍ਰੋਮਣੀ ਅਕਾਲੀ ਦਲ ਦੇ ਇਕ ਸਥਾਨਕ ਆਗੂ ਵਲੋਂ ਲੁਧਿਆਣਾ ਸ਼ਹਿਰ ਦੇ ਕਿਸੇ ਕੌਂਸਲਰ ਦੇ ਸਕੂਲ ਵਿੱਚੋ ਕੋਵਿਡ 19 ਕਾਰਨ ਪੈਦਾ ਹੋਈ ਸਥਿਤੀ ਦੇ ਮੱਦੇਨਜ਼ਰ ਲੋੜਵੰਦਾਂ ਨੂੰ ਵੰਡਣ ਲਈ ਭੇਜੇ ਗਏ ਰਾਸ਼ਨ ਦੇ ਬੈਗ ਮਿਲਣ ਸਬੰਧੀ ਲਗਾਏ ਜਾ ਰਹੇ ਦੋਸ਼ਾਂ ਦੀ ਜਾਂਚ ਕਰ ਕੇ ਰਿਪੋਰਟ ਦੋ ਦਿਨਾਂ ਵਿਚ ਉਨਾਂ ਨੂੰ ਪੇਸ਼ ਕਰਨ।
 ਆਸ਼ੂ ਨੇ ਕਿਹਾ ਕਿ  ਲੋੜਵੰਦਾਂ ਲਈ ਭੇਜੇ ਗਏ ਰਾਸ਼ਨ ਦੀ ਵੰਡ ਵਿਚ ਹੇਰਾਫੇਰੀ ਬਿਲਕੁਲ ਵੀ ਨਹੀਂ ਹੋਣ ਦਿੱਤੀ ਜਾਵੇਗੀ। ਉਨਾਂ ਕਿਹਾ ਕਿ ਇਸ  ਰਾਸ਼ਨ ਵੰਡ ਵਿਚ ਜੇਕਰ ਕੋਈ ਘਪਲਾ ਕਰਦਾ ਫੜਿਆ ਗਿਆ ਤਾਂ ਉਸ ਨੂੰ ਬਖਸ਼ਿਆ ਨਹੀਂ ਜਾਵੇਗਾ ਭਾਵੇਂ ਉਹ ਕਿਸੇ ਪਾਰਟੀ ਦਾ ਆਗੂ ਹੋਵੇ, ਕੋਈ ਲੋਕ ਨੁਮਾਇੰਦਾ ਹੋਵੇ ਜਾਂ ਕੋਈ ਸਰਕਾਰੀ ਅਧਿਕਾਰੀ ਜਾਂ ਕਰਮਚਾਰੀ ਹੋਵੇ।
ਖੁਰਾਕ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਹਰੇਕ ਲੋੜਵੰਦ ਪਰਿਵਾਰ ਤੱਕ ਰਾਸ਼ਨ ਪਾਰਦਰਸ਼ੀ ਢੰਗ ਨਾਲ ਪੁੱਜਦਾ ਕਰਨ ਲਈ ਲਈ ਵਚਨਬੱਧ ਹੈ। ਉਨਾਂ ਕਿਹਾ ਕਿ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਵਲੋਂ ਸੂਬੇ ਦੇ ਲੋਕਾਂ ਨੂੰ ਪਾਰਦਰਸ਼ੀ ਢੰਗ ਨਾਲ ਰਾਸ਼ਨ ਮੁਹੱਈਆ ਕਰਵਾਉਣ ਲਈ ਕਈ ਉਪਰਾਲੇ ਕੀਤੇ ਜਾ ਚੁੱਕੇ ਹਨ ਅਤੇ ਜਲਦ ਸਮਾਰਟ ਕਾਰਡ ਵੀ ਦਿੱਤੇ ਜਾ ਰਹੇ ਹਨ ਤਾਂ ਜ਼ੋ ਰਾਸ਼ਨ ਵੰਡ ਵਿਚ ਹੇਰਾਫੇਰੀ ਦੀ ਬਿਲਕੁਲ ਵੀ ਕੋਈ ਸੰਭਾਵਨਾ ਨਾ ਰਹੇ।
ਇਸੇ ਦੋਰਾਨ ਲੁਧਿਆਣਾ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਡਿਪਟੀ ਕਮਿਸ਼ਨਰ ਵੱਲੋਂ ਇਸ ਸਬੰਧੀ ਤੁਰੰਤ ਕਾਰਵਾਈ ਕਰਦਿਆਂ ਉਪ ਮੰਡਲ ਮੈਜਿਸਟਰੇਟ ਲੁਧਿਆਣਾ ਪੂਰਬੀ, ਜ਼ਿਲਾ ਖੁਰਾਕ ਤੇ ਸਪਲਾਈ ਕੰਟਰੋਲਰ ਲੁਧਿਆਣਾ ਪੂਰਬੀ ਅਤੇ ਜ਼ਿਲਾ ਖੁਰਾਕ ਤੇ ਸਪਲਾਈ ਕੰਟਰੋਲਰ ਲੁਧਿਆਣਾ ਪੱਛਮੀ ਦੇ ਅਧਾਰਤ ਤਿੰਨ ਮੈਂਬਰੀ ਜਾਂਚ ਕਮੇਟੀ ਦਾ ਗਠਨ ਕਰ ਕੇ 24 ਘੰਟਿਆਂ ਵਿੱਚ ਰਿਪੋਰਟ ਮੰਗ ਲਈ ਗਈ ਹੈ।
Continue Reading
Click to comment

Leave a Reply

Your email address will not be published. Required fields are marked *

©2024 World Punjabi TV