Connect with us

Punjab

ਭਗੌੜੇ ਅੰਮ੍ਰਿਤਪਾਲ ਸਿੰਘ ਖਿਲਾਫ ਗੈਰ-ਜ਼ਮਾਨਤੀ ਵਾਰੰਟ ਹੋਇਆ ਜਾਰੀ

Published

on

ਅੰਮ੍ਰਿਤਪਾਲ ਨੂੰ ਲੈ ਕੇ ਇੱਕ ਹੋਰ ਵੱਡੀ ਖਬਰ ਸਾਹਮਣੇ ਆ ਰਹੀ ਹੈ। ਭਗੌੜੇ ਅੰਮ੍ਰਿਤਪਾਲ ਸਿੰਘ ਖਿਲਾਫ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤਾ ਗਿਆ ਹੈ। ਸਰਕਾਰ ਨੇ ਹਾਈ ਕੋਰਟ ਵਿੱਚ ਇਹ ਜਾਣਕਾਰੀ ਦਿੱਤੀ ਹੈ ਕਿ 18 ਮਾਰਚ ਨੂੰ ਹੀ NSAਸਥਾਪਿਤ ਕੀਤਾ ਗਿਆ ਸੀ। ਪੁਲੀਸ ਨੇ ਦੱਸਿਆ ਕਿ ਅੰਮ੍ਰਿਤਪਾਲ ਨਾ ਤਾਂ ਹਿਰਾਸਤ ਵਿੱਚ ਹੈ ਅਤੇ ਨਾ ਹੀ ਗ੍ਰਿਫ਼ਤਾਰੀ ਵਿੱਚ ਹੈ। ਦੱਸ ਦੇਈਏ ਕਿ ਅੰਮ੍ਰਿਤਪਾਲ ਨੂੰ ਫਰਾਰ ਹੋਏ 74 ਘੰਟੇ ਬੀਤ ਚੁੱਕੇ ਹਨ। ਅੰਮ੍ਰਿਤਪਾਲ ‘ਤੇ ਅਜੇ ਵੀ ਸ਼ਿਕੰਜਾ ਕੱਸਿਆ ਜਾ ਰਿਹਾ ਹੈ। ਪੁਲਿਸ ਏਜੰਸੀਆਂ, ਐਨ.ਆਈ.ਏ. ਅੰਮ੍ਰਿਤਪਾਲ ਦੀ ਲਗਾਤਾਰ ਭਾਲ ਕੀਤੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਅੰਮ੍ਰਿਤਪਾਲ ਖਿਲਾਫ 6 ਐੱਫ.ਆਈ.ਆਰ. ਰਜਿਸਟਰਡ ਹਨ।

ਹਾਈਕੋਰਟ ਵੱਲੋਂ ਅਪਰੇਸ਼ਨ ਅੰਮ੍ਰਿਤਪਾਲ ਦੇ ਮਾਮਲੇ ਵਿੱਚ ਪੁਲਿਸ ਨੇ ਇੱਕ ਹੋਰ ਅਹਿਮ ਜਾਣਕਾਰੀ ਦਿੱਤੀ ਹੈ ਕਿ ਆਪਰੇਸ਼ਨ ਅੰਮ੍ਰਿਤਪਾਲ ਅੰਮ੍ਰਿਤਸਰ ਦੇ ਖਿਲਚੀਆਂ ਤੋਂ ਸ਼ੁਰੂ ਹੋਇਆ ਸੀ। ਖਿਲਚੀਆਂ ਵਿਖੇ ਨਾਕਾ ਲਾਇਆ ਹੋਇਆ ਸੀ, ਜਿਸ ਨੂੰ ਤੋੜ ਕੇ ਅੰਮ੍ਰਿਤਪਾਲ ਭੱਜ ਗਿਆ। ਨਾਕਾਬੰਦੀ ਦੌਰਾਨ ਜਦੋਂ ਅੰਮ੍ਰਿਤਪਾਲ ਨੂੰ ਹਿਰਾਸਤ ਵਿੱਚ ਲੈਣ ਦੀ ਕੋਸ਼ਿਸ਼ ਕੀਤੀ ਗਈ ਤਾਂ ਉਸ ਸਮੇਂ ਹਥਿਆਰਬੰਦ ਸਾਥੀ ਨਾਕਾਬੰਦੀ ਤੋੜ ਕੇ ਫ਼ਰਾਰ ਹੋ ਗਏ।