Punjab
ਪਾਕਿਸਤਾਨ ਦੇ ਕਰਤਾਰਪੁਰ ਸਾਹਿਬ ਗੁਰਦੁਆਰੇ ‘ਚ ਨਾਨ-ਵੈਜ ਪਾਰਟੀ

19 ਨਵੰਬਰ 2023: ਪਾਕਿਸਤਾਨ ਦੇ ਸ੍ਰੀ ਕਰਤਾਰਪੁਰ ਸਾਹਿਬ ਗੁਰਦੁਆਰਾ ਕੰਪਲੈਕਸ ਵਿੱਚ ਬੀਤੀ ਰਾਤ ਇੱਕ ਪਾਰਟੀ ਹੋਈ। ਜਿਸ ਵਿੱਚ ਨਾਨ ਵੈਜ ਵੀ ਪਰੋਸਿਆ ਗਿਆ। ਇਸ ਪਾਰਟੀ ਤੋਂ ਬਾਅਦ ਪਾਕਿਸਤਾਨ ਦੀ ਪ੍ਰੋਜੈਕਟ ਮੈਨੇਜਮੈਂਟ ਯੂਨਿਟ (PMU) ਦੇ ਮੁੱਖ ਕਾਰਜਕਾਰੀ ਅਧਿਕਾਰੀ (CEO) ਮੁਹੰਮਦ ਅਬੂ ਬਕਰ ਆਫਤਾਬ ਕੁਰੈਸ਼ੀ ਵਿਵਾਦਾਂ ਵਿੱਚ ਆ ਗਏ ਹਨ। ਇਹ ਪਾਰਟੀ ਇਤਿਹਾਸਕ ਗੁਰਦੁਆਰਾ ਸਾਹਿਬ ਦੇ ਦਰਸ਼ਨ ਦੀਦਾਰ ਤੋਂ ਵੀਹ ਫੁੱਟ ਦੀ ਦੂਰੀ ‘ਤੇ ਆਯੋਜਿਤ ਕੀਤੀ ਗਈ ਸੀ।ਸੂਤਰਾਂ ਮੁਤਾਬਕ ਇਹ ਪਾਰਟੀ 18 ਨਵੰਬਰ ਦਿਨ ਐਤਵਾਰ ਨੂੰ ਰਾਤ 8 ਵਜੇ ਹੋਵੇਗੀ।