Punjab
ਹੁਣ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸਜ਼ਾ ਤਹਿਤ ਸੇਵਾ ਨਿਭਾਉਣਗੇ ਸੁਖਬੀਰ ਬਾਦਲ

SUKHBIR SINGH BADAL : ਤੁਹਾਨੂੰ ਦੱਸ ਦੇਈਏ ਪਿੱਛਲੇ ਦੋ ਦਿਨ ਤੋਂ ਪੰਜਾਬ ਦੇ ਸਾਬਕਾ ਮੰਤਰੀ ਸੁਖਬੀਰ ਸਿੰਘ ਬਾਦਲ ਅੰਮ੍ਰਿਤਸਰ ‘ਚ ਹਰਿਮੰਦਰ ਸਾਹਿਬ ‘ਚ ਆਪਣੇ ਕੀਤੇ ਗੁਨਾਹ ਦੀ ਸਜ਼ਾ ਕੱਟ ਰਹੇ ਹਨ ।ਅੱਜ ਉਹ ਸ੍ਰੀ ਕੇਸਗੜ੍ਹ ਸਾਹਿਬ ਪਹੁੰਚਣਗੇ ਅਤੇ ਆਪਣੀ ਸਜ਼ਾ ਤਹਿਤ ਸੇਵਾ ਨਿਭਾਉਣਗੇ ।
ਅੰਮ੍ਰਿਤਸਰ ‘ਚ ਹਰਿਮੰਦਰ ਸਾਹਿਬ ‘ਚ ਵਾਪਰੀ ਘਟਨਾ ਤੋਂ ਬਾਅਦ ਵੀ ਸੁਖਬੀਰ ਬਾਦਲ ਦੀ ਸਜ਼ਾ ‘ਚ ਕੋਈ ਬਦਲਾਅ ਨਹੀਂ ਕੀਤਾ ਗਿਆ। ਸੁਖਬੀਰ ਬਾਦਲ ਅੱਜ ਯਾਨੀ ਵੀਰਵਾਰ ਨੂੰ ਸ੍ਰੀ ਕੇਸਗੜ੍ਹ ਸਾਹਿਬ ਪਹੁੰਚ ਰਹੇ ਹਨ, ਜਿੱਥੇ ਉਹ ਦੋ ਦਿਨ ਸੇਵਾਦਾਰ ਦੀ ਭੂਮਿਕਾ ਨਿਭਾਉਣਗੇ।
ਸੇਵਾਦਾਰ ਦਾ ਪਹਿਨਣਗੇ ਪਹਿਰਾਵਾ..
ਸ੍ਰੀ ਕੇਸਗੜ੍ਹ ਸਾਹਿਬ ਵਿੱਚ ਉਹ ਸੇਵਾਦਾਰ ਦਾ ਪਹਿਰਾਵਾ ਪਹਿਨਣਗੇ, ਹੱਥਾਂ ਵਿੱਚ ਬਰਛੀ ਫੜਨਗੇ ਅਤੇ ਗਲੇ ਵਿੱਚ ਤਖ਼ਤੀ ਲਟਕਾਈ ਇਸ ਤਰੀਕੇ ਨਾਲ ਸੇਵਾ ਕਰਨਗੇ।
ਵਧਾਈ ਗਈ ਸੁਰੱਖਿਆ…
ਹਾਲਾਂਕਿ ਪੰਜਾਬ ਪੁਲਿਸ ਨੇ ਸੁਰੱਖਿਆ ਸਖ਼ਤ ਕਰ ਦਿੱਤੀ ਹੈ। ਪੰਜਾਬ ਪੁਲਿਸ ਨੇ ਸੁਖਬੀਰ ਬਾਦਲ ਦੇ ਆਲੇ ਦੁਆਲੇ ਤਿੰਨ ਪਰਤਾਂ ਦੀ ਸੁਰੱਖਿਆ ਲਗਾਈ ਹੈ।
ਜਿਸ ਵਿੱਚ ਦੋ ਐਸਪੀ ਰੈਂਕ ਦੇ ਅਧਿਕਾਰੀ ਤਾਇਨਾਤ ਹਨ। ਇਸ ਦੇ ਨਾਲ ਹੀ ਸੁਖਬੀਰ ਬਾਦਲ ਦੇ ਆਲੇ-ਦੁਆਲੇ ਸ਼੍ਰੋਮਣੀ ਕਮੇਟੀ ਦੀ ਟਾਸਕ ਫੋਰਸ ਵੀ ਤਾਇਨਾਤ ਕੀਤੀ ਜਾਣ ਵਾਲੀ ਹੈ। ਤਾਂ ਜੋ ਭਵਿੱਖ ਵਿੱਚ ਕਿਸੇ ਵੀ ਘਟਨਾ ਨੂੰ ਰੋਕਿਆ ਜਾ ਸਕੇ।