Connect with us

Punjab

ਹੁਣ ਪੰਜਾਬ ਤੋਂ ਬਾਹਰ ਦੀਆਂ ਜੇਲ੍ਹਾਂ ‘ਚ ਬੰਦ ਗੈਂਗਸਟਰਾਂ ਨੂੰ ਵਾਪਸ ਲਿਆਵੇਗੀ ਪੁਲਿਸ

Published

on

ਗੈਂਗਸਟਰਾਂ ‘ਤੇ ਸ਼ਿਕੰਜਾ ਕਸਣ ਲਈ ਪੰਜਾਬ ਪੁਲਿਸ ਨੇ ਨਵੀਂ ਤਿਆਰੀ ਵਿੱਢੀ ਹੈ। ਪਤਾ ਲੱਗਿਆ ਹੈ ਕਿ ਪੰਜਾਬ ਪੁਲਿਸ ਸੂਬੇ ਤੋਂ ਬਾਹਰ ਦੀਆਂ ਜੇਲ੍ਹਾਂ ‘ਚ ਬੰਦ 46 ਗੈਂਗਸਟਰਾਂ ਨੂੰ ਵਾਪਸ ਲਿਆਉਣ ਦੀ ਤਿਆਰੀ ਕਰ ਰਹੀ ਹੈ। ਇਹ ਗੈਂਗਸਟਰ ਇਸ ਸਮੇਂ ਗੁਜਰਾਤ, ਰਾਜਸਥਾਨ, ਹਰਿਆਣਾ, ਉੱਤਰਾਖੰਡ ਅਤੇ ਦਿੱਲੀ ਦੀਆਂ ਜੇਲ੍ਹਾਂ ‘ਚ ਬੰਦ ਹਨ। ਪੰਜਾਬ ‘ਚ ਹਿੰਸਾ ਅਤੇ ਜਬਰੀ ਵਸੂਲੀ ਦੇ ਜੁਰਮਾਂ ਲਈ ਲੋੜੀਂਦੇ ਗੈਂਗਸਟਰਾਂ ਨੂੰ ਵਾਪਸ ਲਿਆਉਣ ਦੇ ਉਪਰਾਲੇ ਵਜੋਂ, ਜਿਨ੍ਹਾਂ ਨੂੰ ਦੂਜੇ ਰਾਜਾਂ ਦੀਆਂ ਜੇਲ੍ਹਾਂ ‘ਚ ਰਿਮਾਂਡ ‘ਤੇ ਲਿਆ ਗਿਆ ਹੈ, ਪੰਜਾਬ ਪੁਲਿਸ ਨੇ ਅਜਿਹੇ 46 ਅਪਰਾਧੀਆਂ ਦੀ ਪਛਾਣ ਕਰਕੇ ਉਨ੍ਹਾਂ ਦੀ ਹਿਰਾਸਤ ‘ਚ ਲੈਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ।

ਸੀਨੀਅਰ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਇਹ ਗੈਂਗਸਟਰ ਪੰਜਾਬ ਦੀਆਂ ਜੇਲ੍ਹਾਂ ‘ਚ ਬੰਦ ਹੋਣ ਤੋਂ ਬਚਣ ‘ਚ ਕਾਮਯਾਬ ਹੋ ਗਏ ਹਨ ਤੇ ਦੂਜੇ ਰਾਜਾਂ ‘ਚ ਸਲਾਖਾਂ ਪਿੱਛੇ ਹੋਣ ਦੇ ਬਾਵਜੂਦ ਵੀ ਆਪਣੇ ਅਪਰਾਧਾਂ ਨੂੰ ਚਲਾ ਰਹੇ ਹਨ। ਹੁਣ ਡਾਇਰੈਕਟਰ ਜਨਰਲ ਆਫ਼ ਪੁਲਿਸ ਗੌਰਵ ਯਾਦਵ ਦੇ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪੁਲਿਸ ਮੁਖੀ ਉਨ੍ਹਾਂ ਰਾਜਾਂ ਦੀਆਂ ਅਦਾਲਤਾਂ ‘ਚ ਜਾਣ ਲਈ ਡੋਜ਼ੀਅਰ ਬਣਾ ਰਹੇ ਹਨ, ਜਿੱਥੇ ਇਹ ਗੈਂਗਸਟਰ ਫੜੇ ਗਏ ਹਨ ਅਤੇ ਉਨ੍ਹਾਂ ਦੇ ਕੇਸਾਂ ਦੀ ਜਾਂਚ ਕਰਨ ਅਤੇ ਉਨ੍ਹਾਂ ਦੇ ਨੈਟਵਰਕ ਨੂੰ ਬੰਦ ਕਰਨ ਲਈ ਉਨ੍ਹਾਂ ਨੂੰ ਪੰਜਾਬ ਵਾਪਸ ਲਿਆ ਰਹੇ ਹਨ।

ਜ਼ਿਕਰਯੋਗ ਹੈ ਕਿ ਲਾਰੈਂਸ਼ ਬਿਸ਼ਨੋਈ ਦੂਜੇ ਸੂਬੇ ਦੀ ਜੇਲ੍ਹ ‘ਚ ਬੰਦ ਹੈ। ਲਾਰੈਂਸ ਬਿਸ਼ਨੋਈ ਨੂੰ ਪੰਜਾਬ ਲਿਆਉਣ ਲਈ ਪੰਜਾਬ ਪੁਲਿਸ ਨੇ ਤਿਆਰੀ ਸ਼ੁਰੂ ਕਰ ਦਿੱਤੀ ਹੈ। ਗੁਜਰਾਤ ਤੱਟ ਤੋਂ ਡਰੱਗ ਨੈੱਟਵਰਕ ਚਲਾਉਣ ਦੇ ਇਲਜ਼ਾਮ ‘ਚ ਲਾਰੈਂਸ ਬਿਸ਼ਨੋਈ ਪਿਛਲੇ ਡੇਢ ਸਾਲ ਤੋਂ ਸਾਬਰਮਤੀ ਜੇਲ੍ਹ ਦੀ ਹਾਈ ਸਿਕਿਓਰਿਟੀ ਸੈੱਲ ‘ਚ ਬੰਦ ਹੈ।