Punjab
ਹੁਣ ਦਿੱਲੀ ਤੋਂ ਚੰਡੀਗੜ੍ਹ ਦਾ ਸਫ਼ਰ ਹੋਏਗਾ ਆਸਾਨ, ਦੋ ਘੰਟਿਆਂ ‘ਚ ਪਹੁੰਚ ਸਕਦੇ ਹੋ

ਹੁਣ ਤੁਸੀਂ ਸਿਰਫ਼ ਦੋ ਘੰਟਿਆਂ ਵਿਚ ਦਿੱਲੀ ਤੋਂ ਚੰਡੀਗੜ੍ਹ ਪਹੁੰਚ ਸਕਦੇ ਹੋ। ਨੈਸ਼ਨਲ ਅਥਾਰਟੀ ਆਫ ਇੰਡੀਆ (NHAI) ਦਾ ਕਹਿਣਾ ਹੈ ਕਿ ਦਿੱਲੀ ਏਅਰਪੋਰਟ ਤੋਂ ਚੰਡੀਗੜ੍ਹ ਤੱਕ ਦਾ ਸਫਰ ਸਿਰਫ 2 ਘੰਟਿਆਂ ‘ਚ ਪੂਰਾ ਕੀਤਾ ਜਾ ਸਕਦਾ ਹੈ। ਇਸ ਦੇ ਲਈ ਵਿਸ਼ੇਸ਼ ਰੂਟ ਤਿਆਰ ਕੀਤਾ ਗਿਆ ਹੈ।
ਭੀੜ-ਭੜੱਕੇ ਵਾਲੇ ਖੇਤਰਾਂ ਵਿੱਚ ਕਮੀ ਆਵੇਗੀ
ਐਕਸਪ੍ਰੈਸਵੇਅ ਦੇ ਨਿਰਮਾਣ ਤੋਂ ਬਾਅਦ ਹਰਿਆਣਾ ਦੇ ਨਾਲ-ਨਾਲ ਪੰਜਾਬ, ਰਾਜਸਥਾਨ, ਦਿੱਲੀ ਅਤੇ ਉੱਤਰ ਪ੍ਰਦੇਸ਼ ਵਰਗੇ ਹੋਰ ਰਾਜਾਂ ਨਾਲ ਸੰਪਰਕ ਵਿੱਚ ਸੁਧਾਰ ਹੋਵੇਗਾ। ਇਹ ਮਹੱਤਵਪੂਰਨ ਪ੍ਰੋਜੈਕਟ ਵੱਡੇ ਸ਼ਹਿਰਾਂ ਵਿੱਚ ਭੀੜ-ਭੜੱਕੇ ਨੂੰ ਘੱਟ ਕਰਨਗੇ ਅਤੇ ਯਾਤਰਾ ਦੇ ਸਮੇਂ ਨੂੰ ਵੀ ਘੱਟ ਕਰਨਗੇ। ਇਸ ਨਾਲ ਚੰਡੀਗੜ੍ਹ ਤੋਂ ਦਿੱਲੀ ਏਅਰਪੋਰਟ ਤੱਕ ਪਹੁੰਚਣ ‘ਚ 2 ਘੰਟੇ ਲੱਗਣਗੇ, ਜਦਕਿ ਫਿਲਹਾਲ 4 ਘੰਟੇ ਲੱਗਦੇ ਹਨ।