Connect with us

Punjab

ਨਰਸ ਦੀ ਮੌਤ ਦਾ ਮਾਮਲਾ, ਹਸਪਤਾਲ ਉੱਤੇ ਲੱਗੇ ਇਲਜ਼ਾਮ

ਲੇਕਿਨ ਕੁੜੀ ਦੇ ਪਰਿਵਾਰਿਕ ਮੈਂਬਰਾਂ ਨੇ ਆਰੋਪ ਲਗਾਉਂਦੇ ਹੋਏ ਕਿਹਾ ਕਿ ਉਨ੍ਹਾਂ ਦੀ ਕੁੜੀ ਕਦੀ ਵੀ ਖੁਦਕੁਸ਼ੀ ਨਹੀਂ ਕਰ ਸਕਦੀ। ਉਸ ਦਾ ਕਤ਼ਲ ਹੋਇਆ ਹੈ। ਦੂਜੇ ਪਾਸੇ ਪੁਲਿਸ ਦਾ ਕਹਿਣਾ ਹੈ ਕਿ ਇਸ ਮਾਮਲੇ ਵਿੱਚ ਲੜਕੀ ਦੇ ਪਰਿਵਾਰਿਕ ਮੈਂਬਰਾਂ ਦੇ ਬਿਆਨ ਲੈ ਲਏ ਗਏ ਹਨ ਅਤੇ ਨਾਲ ਹੀ ਕਿਹਾ ਕਿ ਕੁੜੀ ਦੇ ਪੋਸਟਮਾਰਟਮ ਤੋਂ ਬਾਅਦ ਹੀ ਬਣਦੀ ਕਾਰਵਾਈ ਕੀਤੀ ਜਾਵੇਗੀ ।

Published

on

ਪਰਿਵਾਰਿਕ ਮੈਂਬਰਾਂ ਨੇ ਹਸਪਤਾਲ ਦੇ ਸਟਾਫ਼ ਤੇ ਲਗਾਏ ਇਲਜ਼ਾਮ
ਅੰਮ੍ਰਿਤਸਰ ਵਿੱਚ ਨਰਸ ਨੇ ਕੀਤਾ ਸੁਸਾਇਡ
ਪਰਿਵਾਰ ਦਾ ਕਹਿਣਾ ਉਨ੍ਹਾਂ ਦੀ ਬੇਟੀ ਦਾ ਹੋਇਆ ਕ਼ਤਲ
ਪੁਲਿਸ ਨੇ ਮਾਮਲਾ ਦਰਜ ਕਰ ਕੀਤੀ ਜਾਂਚ ਸ਼ੁਰੂ

ਅੰਮ੍ਰਿਤਸਰ,19 ਅਗਸਤ (ਗੁਰਪ੍ਰਿਤ ਸਿੰਘ) ਅੰਮ੍ਰਿਤਸਰ ਦੇ ਨਿੱਜੀ ਹਸਪਤਾਲ ਵਿੱਚ ਬਤੌਰ ਨਰਸ ਡਿਊਟੀ ਕਰ ਰਹੀ ਜੋਤੀ ਨਾਮਕ ਲੜਕੀ ਨੇ ਇੰਜੈਕਸ਼ਨ ਲਗਾ ਕੇ ਖੁਦਕੁਸ਼ੀ ਕਰ ਲਈ। ਹਾਲਾਂਕਿ ਲੜਕੀ ਵੱਲੋਂ ਖ਼ੁਦਕੁਸ਼ੀ ਕੀਤੀ ਗਈ ਜਾਂ ਉਸ ਦਾ ਕਤ਼ਲ ਹੋਇਆ ਇਹ ਜਾਂਚ ਤੋਂ ਬਾਅਦ ਹੀ ਪਤਾ ਲੱਗੇਗਾ। ਲੇਕਿਨ ਕੁੜੀ ਦੇ ਪਰਿਵਾਰਿਕ ਮੈਂਬਰਾਂ ਨੇ ਆਰੋਪ ਲਗਾਉਂਦੇ ਹੋਏ ਕਿਹਾ ਕਿ ਉਨ੍ਹਾਂ ਦੀ ਕੁੜੀ ਕਦੀ ਵੀ ਖੁਦਕੁਸ਼ੀ ਨਹੀਂ ਕਰ ਸਕਦੀ। ਉਸ ਦਾ ਕਤ਼ਲ ਹੋਇਆ ਹੈ। ਦੂਜੇ ਪਾਸੇ ਪੁਲਿਸ ਦਾ ਕਹਿਣਾ ਹੈ ਕਿ ਇਸ ਮਾਮਲੇ ਵਿੱਚ ਲੜਕੀ ਦੇ ਪਰਿਵਾਰਿਕ ਮੈਂਬਰਾਂ ਦੇ ਬਿਆਨ ਲੈ ਲਏ ਗਏ ਹਨ ਅਤੇ ਨਾਲ ਹੀ ਕਿਹਾ ਕਿ ਕੁੜੀ ਦੇ ਪੋਸਟਮਾਰਟਮ ਤੋਂ ਬਾਅਦ ਹੀ ਬਣਦੀ ਕਾਰਵਾਈ ਕੀਤੀ ਜਾਵੇਗੀ ।