Punjab
ਗੁਰਦਾਸਪੁਰ ‘ਚ ਨਰਸਿੰਗ ਐਸੋਸੀਏਸ਼ਨ ਨੇ ਪੰਜਾਬ ਸਰਕਾਰ ਦੇ ਖਿਲਾਫ ਕੀਤਾ ਰੋਸ ਪ੍ਰਦਰਸ਼ਨ

ਗੁਰਦਾਸਪੁਰ : ਪੇ-ਕਮਿਸ਼ਨ ਦੀ ਰਿਪੋਰਟ ਵਿਚ ਸੋਧ ਨਾ ਕੀਤੇ ਜਾਣ ਦੇ ਰੋਸ ਵਜੋਂ ਅੱਜ ਪੰਜਾਬ ਨਰਸਿੰਗ ਐਸੋਸੀਏਸ਼ਨ ਨੇ ਸਿਵਲ ਸਰਜਨ ਦਫ਼ਤਰ ਗੁਰਦਾਸਪੁਰ ਵਿਖੇ ਰੋਸ ਪ੍ਰਦਰਸ਼ਨ ਕਰਕੇ ਪੰਜਾਬ ਸਰਕਾਰ ਦੇ ਖਿਲਾਫ ਨਾਅਰੇਬਾਜ਼ੀ ਕੀਤੀ ਅਤੇ ਕਿਹਾ ਕਿ ਪੇ ਕਮਿਸ਼ਨ ਦੀ ਰਿਪੋਰਟ ਵਿੱਚ ਤਰੁਟੀਆਂ ਨੂੰ ਅਣਗੌਲਿਆਂ ਕੀਤਾ ਜਾ ਰਿਹਾ ਹੈ ਜਿਸ ਕਰਕੇ ਸਮੁੱਚੇ ਨਰਸਿੰਗ ਕੇਡਰ ਅਤੇ ਐਨ ਐਚ ਐਮ ਕੇਡਰ ਨੇ ਹਸਪਤਾਲ ਦੇ ਕੰਮਕਾਜ ਨੂੰ ਠੱਪ ਕਰਕੇ ਸਰਕਾਰ ਦੇ ਖ਼ਿਲਾਫ਼ ਮੋਰਚਾ ਖੋਲ ਦਿੱਤਾ ਹੈ ਅਤੇ ਕਿਹਾ ਕਿ ਜੇਕਰ ਪੇ ਕਮਿਸ਼ਨ ਦੀ ਰਿਪੋਰਟ ਵਿੱਚ ਸੋਧ ਨਾ ਕੀਤੀ ਗਈ ਤਾਂ ਉਹ ਸੰਘਰਸ਼ ਨੂੰ ਹੋਰ ਤਿੱਖਾ ਕਰਨ ਲਈ ਮਜਬੂਰ ਹੋਣਗੇ।
ਇਸ ਮੌਕੇ ਤੇ ਜਾਣਕਾਰੀ ਦਿੰਦਿਆਂ ਨਰਸਿੰਗ ਐਸੋਸੀਏਸ਼ਨ ਦੇ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜੋ ਪੇ ਕਮਿਸ਼ਨ ਰਿਪੋਰਟ ਲਾਗੂ ਕੀਤੀ ਗਈ ਹੈ ਉਸ ਵਿੱਚ ਮੁਲਾਜ਼ਮ ਵਰਗ ਦੇ ਨਾਲ ਵੱਡੇ ਪੱਧਰ ਤੇ ਧੋਖਾ ਕੀਤਾ ਗਿਆ ਹੈ ਇਸ ਰਿਪੋਰਟ ਅਨੁਸਾਰ ਸਿਹਤ ਵਿਭਾਗ ਦੇ ਨਰਸਿੰਗ ਕੇਡਰ ਅਤੇ ਐਨਐਚਐਮ ਕੇਡਰ ਨੂੰ ਕੁਝ ਵੀ ਨਹੀਂ ਮਿਲਿਆ ਇਸ ਲਈ ਉਨ੍ਹਾਂ ਦੀ ਮੰਗ ਹੈ ਕਿ ਇਸ ਪੇ ਕਮਿਸ਼ਨ ਦੀ ਰਿਪੋਰਟ ਵਿੱਚ ਸੋਧ ਕੀਤੀ ਜਾਵੇ।
ਪਰ ਪੰਜਾਬ ਸਰਕਾਰ ਵੱਲੋਂ ਪੇ ਕਮਿਸ਼ਨ ਦੀ ਰਿਪੋਰਟ ਵਿਚ ਤਰੁੱਟੀਆਂ ਨੂੰ ਅਣਗੋਲਿਆਂ ਕੀਤਾ ਜਾ ਰਿਹਾ ਹੈ ਜਿਸ ਕਰਕੇ ਨਰਸਿੰਗ ਸਟਾਫ ਵਿਚ ਰੋਸ ਦੀ ਲਹਿਰ ਹੈ ਇਸ ਲਈ ਅੱਜ ਉਨ੍ਹਾਂ ਨੇ ਸਿਵਲ ਸਰਜਨ ਦਫਤਰ ਵਿਖੇ ਰੋਸ ਪ੍ਰਦਰਸ਼ਨ ਕਰ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਇਸ ਪੇ ਕਮਿਸ਼ਨ ਦੀ ਲੰਗੜੀ ਰਿਪੋਰਟ ਵਿਚ ਸੋਧ ਕੀਤੀ ਜਾਵੇ ਅਤੇ ਉਨ੍ਹਾਂ ਨੂੰ ਬਣਦਾ ਹੱਕ ਦਿੱਤਾ ਜਾਵੇ ਨਾਲ ਹੀ ਉਨ੍ਹਾਂ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਗਿਆ ਤਾਂ ਉਹ ਸੰਘਰਸ਼ ਨੂੰ ਹੋਰ ਤਿੱਖਾ ਕਰਨ ਲਈ ਮਜਬੂਰ ਹੋਣਗੀਆਂ।