Punjab
DGP ਗੌਰਵ ਯਾਦਵ ਦਰਬਾਰ ਸਾਹਿਬ (ਅੰਮ੍ਰਿਤਸਰ) ਵਿਖੇ ਹੋਏ ਨਤਮਸਤਕ,ਮੀਡਿਆ ਨਾਲ ਕੀਤੀ ਗੱਲਬਾਤ
ਪੰਜਾਬ ਦੇ ਡੀ.ਜੀ.ਪੀ. ਗੌਰਵ ਯਾਦਵ ਅੱਜ ਸੱਚਖੰਡ ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਪੁੱਜੇ। ਦਰਅਸਲ ਵਿਸਾਖੀ ਦੇ ਮੱਦੇਨਜ਼ਰ ਡੀ.ਜੀ.ਪੀ. ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਪਹੁੰਚੇ ਸਨ।
ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡੀ.ਜੀ. ਪੀ ਨੇ ਕਿਹਾ ਕਿ ਸੂਬੇ ‘ਚ ਸ਼ਾਂਤੀ ਬਣੀ ਹੋਈ ਹੈ ਪਰ ਕੁਝ ਸ਼ਰਾਰਤੀ ਅਨਸਰ ਮਾਹੌਲ ਨੂੰ ਖਰਾਬ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਆਈਐਸਆਈ ਪੰਜਾਬ ਦਾ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕਰ ਰਹੀ ਹੈ, ਜਿਸ ਨੂੰ ਅਸੀਂ ਕਦੇ ਵੀ ਕਾਮਯਾਬ ਨਹੀਂ ਹੋਣ ਦੇਵਾਂਗੇ।
ਪੱਤਰਕਾਰਾਂ ਵੱਲੋਂ ਅੰਮ੍ਰਿਤਪਾਲ ਬਾਰੇ ਪੁੱਛੇ ਸਵਾਲ ’ਤੇ ਡੀ.ਜੀ.ਪੀ. ਨੇ ਕਿਹਾ ਕਿ ਜੋ ਵੀ ਕਾਨੂੰਨ ਨੂੰ ਲੋੜੀਂਦਾ ਹੈ, ਉਸ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਧਾਰਮਿਕ ਸਥਾਨਾਂ ਦੀ ਵਰਤੋਂ ਨਿੱਜੀ ਕੰਮਾਂ ਲਈ ਨਹੀਂ ਹੋਣੀ ਚਾਹੀਦੀ। ਪੰਜਾਬ ਦੀ ਪੁਲਿਸ ਪੂਰੀ ਤਰ੍ਹਾਂ ਚੌਕਸ ਹੈ, ਸੂਬੇ ਦੀ ਸ਼ਾਂਤੀ ਨੂੰ ਕਦੇ ਵੀ ਭੰਗ ਨਹੀਂ ਹੋਣ ਦਿੱਤਾ ਜਾਵੇਗਾ। ਨਾਲ ਹੀ ਡੀ.ਜੀ.ਪੀ. ਉਨ੍ਹਾਂ ਲੋਕਾਂ ਨੂੰ ਅਫਵਾਹਾਂ ਤੋਂ ਬਚਣ ਦੀ ਅਪੀਲ ਕੀਤੀ।