Connect with us

National

Odisha Train Accident: PM ਮੋਦੀ ਅੱਜ ਬਾਲਾਸੋਰ ‘ਚ ਹਾਦਸੇ ਵਾਲੀ ਥਾਂ ਦਾ ਕਰਨਗੇ ਦੌਰਾ

Published

on

ਨਵੀਂ ਦਿੱਲੀ— ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਓਡੀਸ਼ਾ ‘ਚ ਰੇਲ ਹਾਦਸੇ ਨੂੰ ਲੈ ਕੇ ਸਥਿਤੀ ਦੀ ਸਮੀਖਿਆ ਕਰਨ ਲਈ ਬੈਠਕ ਬੁਲਾਈ ਹੈ। ਇਸ ਦੇ ਨਾਲ ਹੀ ਪੀਐਮ ਮੋਦੀ ਬਾਲਾਸੋਰ ‘ਚ ਹਾਦਸੇ ਵਾਲੀ ਥਾਂ ‘ਤੇ ਜਾ ਕੇ ਜ਼ਖਮੀਆਂ ਨੂੰ ਮਿਲਣਗੇ। ਸਰਕਾਰੀ ਸੂਤਰਾਂ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ। ਕੋਰੋਮੰਡਲ ਐਕਸਪ੍ਰੈਸ ਅਤੇ ਬੇਂਗਲੁਰੂ-ਹਾਵੜਾ ਐਕਸਪ੍ਰੈਸ ਟਰੇਨ ਦੇ ਪਟੜੀ ਤੋਂ ਉਤਰਨ ਅਤੇ ਓਡੀਸ਼ਾ ਦੇ ਬਾਲਾਸੋਰ ਜ਼ਿਲੇ ‘ਚ ਸ਼ੁੱਕਰਵਾਰ ਸ਼ਾਮ ਨੂੰ ਮਾਲ ਗੱਡੀ ਨਾਲ ਟਕਰਾਉਣ ਨਾਲ ਹੋਏ ਰੇਲ ਹਾਦਸੇ ‘ਚ ਹੁਣ ਤੱਕ 288 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ 1000 ਤੋਂ ਜ਼ਿਆਦਾ ਲੋਕ ਜ਼ਖਮੀ ਹੋ ਗਏ ਹਨ। ਭੁਵਨੇਸ਼ਵਰ ਦੇ ਅਧਿਕਾਰੀਆਂ ਨੇ ਦੱਸਿਆ ਕਿ 1,200 ਕਰਮਚਾਰੀਆਂ ਤੋਂ ਇਲਾਵਾ 200 ਐਂਬੂਲੈਂਸ, 50 ਬੱਸਾਂ ਅਤੇ 45 ਮੋਬਾਈਲ ਹੈਲਥ ਯੂਨਿਟ ਹਾਦਸੇ ਵਾਲੀ ਥਾਂ ‘ਤੇ ਕੰਮ ਕਰ ਰਹੇ ਹਨ।

ਦੱਸ ਦੇਈਏ ਕਿ ਸ਼ੁੱਕਰਵਾਰ ਸ਼ਾਮ ਕਰੀਬ 7 ਵਜੇ ਹਾਵੜਾ ਜਾ ਰਹੀ 12864 ਬੈਂਗਲੁਰੂ-ਹਾਵੜਾ ਸੁਪਰਫਾਸਟ ਐਕਸਪ੍ਰੈੱਸ ਦੇ ਕਈ ਡੱਬੇ ਪਟੜੀ ਤੋਂ ਉਤਰ ਗਏ ਅਤੇ ਨਾਲ ਲੱਗਦੇ ਟ੍ਰੈਕ ‘ਤੇ ਡਿੱਗ ਗਏ। ਸਮਾਨਾਂਤਰ ਟ੍ਰੈਕ ‘ਤੇ ਉਲਟ ਦਿਸ਼ਾ ਤੋਂ ਆ ਰਹੀ 12841 ਸ਼ਾਲੀਮਾਰ-ਚੇਨਈ ਸੈਂਟਰਲ ਕੋਰੋਮੰਡਲ ਐਕਸਪ੍ਰੈਸ ਪਟੜੀ ਤੋਂ ਉਤਰੇ ਡੱਬਿਆਂ ਨਾਲ ਟਕਰਾ ਗਈ।ਕੋਰੋਮੰਡਲ ਐਕਸਪ੍ਰੈਸ ਦੇ ਕੁਝ ਡੱਬੇ ਪਟੜੀ ਤੋਂ ਉਤਰ ਗਏ ਅਤੇ ਤੀਜੇ ਟ੍ਰੈਕ ‘ਤੇ ਖੜ੍ਹੀ ਮਾਲ ਗੱਡੀ ਨਾਲ ਟਕਰਾ ਗਏ।

ਕੇਂਦਰੀ ਰੇਲ ਮੰਤਰੀ ਅਸ਼ਵਿਨੀ ਵੈਸ਼ਨਵ ਨੇ ਮੌਕੇ ‘ਤੇ ਪਹੁੰਚ ਕੇ ਬਚਾਅ ਕਾਰਜ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਘਟਨਾ ਦੀ ਉੱਚ ਪੱਧਰੀ ਜਾਂਚ ਦੇ ਹੁਕਮ ਦਿੱਤੇ ਹਨ। ਵੈਸ਼ਨਵ ਨੇ ਸ਼ਨੀਵਾਰ ਨੂੰ ਕਿਹਾ, “ਰੇਲਵੇ ਸੁਰੱਖਿਆ ਦੇ ਕਮਿਸ਼ਨਰ ਵੀ ਇੱਕ ਸੁਤੰਤਰ ਜਾਂਚ ਕਰਨਗੇ, ਨੇ ਕਿਹਾ, “ਸਾਡਾ ਧਿਆਨ ਬਚਾਅ ਅਤੇ ਰਾਹਤ ਕਾਰਜਾਂ ‘ਤੇ ਹੈ। ਜ਼ਿਲ੍ਹਾ ਪ੍ਰਸ਼ਾਸਨ ਤੋਂ ਮਨਜ਼ੂਰੀ ਤੋਂ ਬਾਅਦ ਬਹਾਲੀ ਸ਼ੁਰੂ ਹੋਵੇਗੀ।”